ਸਮਰਾਲਾ ‘ਚ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਚੜੀ ਜ਼ਹਿਰੀਲੀ ਗੈਸ, ਦੋ ਸਾਲ ਦੇ ਬੱਚੇ ਦੀ ਮੌਤ

ਸਮਰਾਲਾ, 10 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਚਲਦੇ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਦੀ ਜ਼ਹਿਰੀਲੀ ਗੈਸ ਚੜਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ ਅਤੇ ਉਨ੍ਹਾਂ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਵਾਪਰਿਆ ਜਦੋਂ ਅਨਮੋਲਕ ਸਿੰਘ (27) ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਬੇਟੇ ਅਰਮਾਨ ਸਮੇਤ ਰਾਤ ਦੀ ਰੋਟੀ ਖਾਣ ਉਪਰੰਤ ਠੰਢ ਜ਼ਿਆਦਾ ਹੋਣ ਕਾਰਨ ਸੌਣ ਵਾਲੇ ਕਮਰੇ ਵਿਚ ਅੰਗੀਠੀ ਸੇਕਣ ਲੱਗ ਪਏ। ਕੁਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਨ ਕਮਰੇ ਵਿਚ ਜ਼ਹਿਰਲੀ ਗੈਸ ਪੈਦ ਹੋਈ।

ਇਹ ਵੀ ਖਬਰ ਪੜੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ

ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਚੜ ਗਈ ਅਤੇ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਆਸ-ਪਾਸ ਦੇ ਲੋਕਾਂ ਨੂੰ ਘਟਨਾ ਦਾ ਪਤਾ ਲੱਗਣ ’ਤੇ ਬੰਦ ਕਮਰੇ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪੁਲਿਸ ਵੀ ਪਹੁੰਚ ਗਈ ਅਤੇ ਸਾਰਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਬੱਚੇ ਨੂੰ ਤਾਂ ਮ੍ਰਿਤਕ ਐਲਾਨ ਦਿੱਤਾ ਪਰ ਪਤੀ- ਪਤਨੀ ਨੂੰ ਮੁੱਢਲੇ ਇਨਾਜ ਮਗਰੋਂ ਚੰਡੀਗੜ ਰੈਫਰ ਕੀਤਾ ਗਿਆ। ਸਮੇਂ ’ਤੇ ਡਾਕਟਰੀ ਇਲਾਜ ਮਿਲਣ ਕਾਰਨ ਸਵੇਰ ਤੱਕ ਪਤੀ-ਪਤਨੀ ਦੀ ਹਾਲਤ ਵਿਚ ਸੁਧਾਰ ਆ ਜਾਣ ਕਾਰਨ ਉਹਨਾਂ ਨੂੰ ਘਰ ਭੇਜ ਦਿੱਤਾ।

You May Also Like