ਕਪੂਰਥਲਾ, 15 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਥਾਣਾ ਸੁਭਾਨਪੁਰ ਕਪੂਰਥਲਾ ਵਿੱਚ ਦਰਜ ਕੇਸ ਵਿੱਚ ਅੱਜ ਜ਼ਮਾਨਤ ਮਿਲ ਗਈ ਹੈ।
ਇਹ ਵੀ ਖਬਰ ਪੜੋ : ਜ਼ਿਲ੍ਹੇ ਵਿੱਚ 508 ਲੰਬਿਤ ਪਏ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ – ਡਿਪਟੀ ਕਮਿਸ਼ਨਰ
ਵਰਣਨਯੋਗ ਹੈ ਕਿ 12 ਜਨਵਰੀ ਨੂੰ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਬਹਿਸ ਹੋਈ ਸੀ। ਅਤੇ ਫੈਸਲਾ ਅੱਜ ਲਈ ਰਾਖਵਾਂ ਰੱਖ ਲਿਆ ਗਿਆ। ਜਿਸ ਅਨੁਸਾਰ ਅੱਜ ਮਾਣਯੋਗ ਵਧੀਕ ਜੱਜ ਸੀਨੀਅਰ ਡਵੀਜ਼ਨ ਸੁਪ੍ਰੀਤ ਕੌਰ ਨੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ।