ਬਾਬਾ ਬਕਾਲਾ, 22 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕੈਨੇਡਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਿਥੋਂ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦਾ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ ਤੇ ਉਹ ਲਗਭਗ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਸੁਨਿਹਰੀ ਭਵਿੱਖ ਦੀ ਆਸ ਲਏ ਤੇ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ ਪਰ ਵਿਦੇਸ਼ ਜਾਣ ਦੇ ਕੁਝ ਹੀ ਦੇਰ ਬਾਅਦ ਉਸ ਦੀ ਸੜਕ ਹਾਦਸੇ ਵਿਚ ਜਾਨ ਚਲੀ ਗਈ।
ਇਹ ਵੀ ਖਬਰ ਪੜੋ : ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ
ਮ੍ਰਿਤਕ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਲਈ ਕੁਝ ਕਰਨਾ ਚਾਹੁੰਦਾ ਸੀ ਤੇ ਕੈਨੇਡਾ ਜਾਣ ਤੋਂ ਪਹਿਲਾਂ ਸਿੰਗਾਪੁਰ ਵੀ ਗਿਆ ਸੀ ਤੇ ਅਜੇ ਕੈਨੇਡਾ ਗਏ ਨੂੰ ਸਿਰਫ 7 ਮਹੀਨੇ ਹੀ ਹੋਏ ਤੇ ਇਹ ਦੁਖਦਾਈ ਖਬਰ ਸੁਣਨ ਨੂੰ ਮਿਲੀ। ਪੂਰੇ ਘਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪੁੱਤਰ ਦੀ ਇਸ ਬੇਵਕਤੀ ਮੌਤ ਨਾਲ ਪਰਿਵਾਰ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੇ ਲਈ ਮਦਦ ਕੀਤੀ ਜਾਵੇ ਤਾਂ ਜੋ ਉਹ ਪੂਰੀਆਂ ਰਸਮਾਂ ਨਾਲ ਆਪਣੇ ਪੁੱਤ ਦਾ ਸਸਕਾਰ ਕਰ ਸਕਣ।