ਵਿਜੀਲੈਂਸ ਨੇ ASI ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫਤਾਰ

ਚੰਡ੍ਹੀਗੜ੍ਹ, 24 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਕਾਰਵਾਈ ਕੀਤੀ ਹੈ। ਇਸ ਤਹਿਤ ਥਾਣਾ ਅਮਰਗੜ੍ਹ ਦੇ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਖਬਰ ਪੜੋ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਜਾਣਕਾਰੀ ਦਿੰਦਿਆਂ ਚੌਕਸੀ ਵਿਭਾਗ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਚੌਕਸੀ ਵਿਭਾਗ ਨੂੰ ਹਾਕਮ ਸਿੰਘ ਵਾਸੀ ਨਿਆਮਤਪੁਰ ਥਾਣਾ ਅਮਰਗੜ੍ਹ ਜਿਲ੍ਹਾ ਮਾਲੇਰਕੋਟਲਾ ਨੇ ਸ਼ਿਕਾਇਤ ਦਿੱਤੀ ਸੀ ਕਿ ਅਮਰਗੜ੍ਹ ਥਾਣੇ ‘ਚ ਤਾਇਨਾਤ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਚਲਾਨ ਪੇਸ਼ ਕਰਨ 5000 ਰੁਪਏ ਮੰਗ ਰਿਹਾ ਹੈ। ਵਿਜੀਲੈਂਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਤੇ ਜਾਂਚ ਵਿਚ ਉਕਤ ਥਾਣੇਦਾਰ ਦੋਸ਼ੀ ਪਾਇਆ ਗਿਆ ਜਿਸ ਨੂੰ ਕਿ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਦਬੋਚ ਲਿਆ। ਵਿਜੀਲੈਂਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਹੈ।

You May Also Like