ਲੁਧਿਆਣਾ ‘ਚ ਪਤਨੀ ਨੇ ਆਪਣੇ ਪਤੀ ਦਾ ਬੇਰਹਿਮੀ ਨਾਲ ਕੀਤਾ ਕਤਲ

ਲੁਧਿਆਣਾ, 24 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੁਧਿਆਣਾ ‘ਚ ਪਤਨੀ ਨੇ ਆਪਣੇ ਪਤੀ ਦਾ ਕਤਲ ਕਰ ਦਿਤਾ। ਲੜਾਈ ਦੌਰਾਨ ਔਰਤ ਨੇ ਕਟਰ ਬਲੇਡ ਨਾਲ ਪਤੀ ਦਾ ਗਲਾ ਕਟਰ ਨਾਲ ਵੱਢ ਦਿਤਾ। ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਨੇ ਸੋਨਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮ੍ਰਿਤਕ ਦੀ ਪਛਾਣ ਗੌਰਵ ਕੁਮਾਰ ਵਾਸੀ ਬਸੰਤ ਨਗਰ ਵਜੋਂ ਹੋਈ ਹੈ।

ਇਹ ਵੀ ਖਬਰ ਪੜੋ : ਵਿਜੀਲੈਂਸ ਨੇ ASI ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫਤਾਰ

ਜੋਧੇਵਾਲ ਥਾਣਾ ਇੰਚਾਰਜ ਪਰਮਦੀਪ ਨੇ ਦੱਸਿਆ ਕਿ ਘਟਨਾ ਸਮੇਂ ਗੌਰਵ ਅਤੇ ਸੋਨਮ ਦਾ 11 ਸਾਲਾ ਬੱਚਾ ਘਰ ਵਿੱਚ ਮੌਜੂਦ ਸੀ। ਪੁਲਿਸ ਉਸ ਦੇ ਬਿਆਨ ਦਰਜ ਕਰੇਗੀ। ਉਸ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

You May Also Like