ਲੁਧਿਆਣਾ, 25 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦਰਅਸਲ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਉਸ ਦੇ ਖਿਲਾਫ਼ ਧਰਨਾ ਚੁੱਕਣ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਦੋ ਦਿਨ ਪਹਿਲਾਂ ਅਦਾਲਤ ਨੇ ਭਾਨਾ ਨੂੰ ਨਿਆਇਕ ਜੇਲ੍ਹ ਭੇਜ ਦਿੱਤਾ ਸੀ ਪਰ ਅੱਜ ਭਾਣਾ ਸਿੱਧੂ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਉਸ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਭਾਨਾ ਨੂੰ 50,000 ਰੁਪਏ ਦਾ ਮੁਚੱਲਕਾ ਭਰਨ ਤੋਂ ਬਾਅਦ ਜ਼ਮਾਨਤ ਮਿਲੀ ਹੈ।
ਇਹ ਵੀ ਖਬਰ ਪੜੋ : ਠੰਢ ਲੱਗਣ ਨਾਲ ਇਕ ਹੋਰ ਵਿਦਿਆਰਥੀ ਦੀ ਹੋਈ ਮੌਤ
ਭਾਣਾ ਦੇ ਵਕੀਲ ਰਛਪਾਲ ਸਿੰਘ ਮੰਡ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਭਾਣਾ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਪਿਛਲੇ ਦਿਨੀਂ ਟਰੈਵਲ ਲੇਡੀ ਗੁਰਪ੍ਰੀਤ ਕੌਰ ਖ਼ਿਲਾਫ਼ ਵੱਖ-ਵੱਖ ਸ਼ਹਿਰਾਂ ਵਿਚ ਆਪਣੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਕਈ ਮਾਮਲੇ ਦਰਜ ਹਨ। ਭਾਨਾ ਨੇ ਇਸ ਔਰਤ ਤੋਂ ਕਿਸੇ ਕਿਸਮ ਦੇ ਪੈਸੇ ਦੀ ਮੰਗ ਨਹੀਂ ਕੀਤੀ ਹੈ।
ਇਹ ਵੀ ਖਬਰ ਪੜੋ : ਨੌਜਵਾਨ ਆਪਣੀ ਵੋਟ ਬਨਾਉਣ ਅਤੇ ਇਸਦਾ ਇਸਤੇਮਾਲ ਕਰਕੇ ਸਮਾਜਿਕ ਜਿੰਮੇਵਾਰੀ ਨਿਭਾਉਣ : ਜ਼ਿਲ੍ਹਾ ਚੋਣ ਅਫਸਰ
ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ ਹਨ ਕਿ ਜੇਕਰ ਕਿਸੇ ਕੇਸ ਵਿਚ ਸਜ਼ਾ 7 ਸਾਲ ਤੋਂ ਘੱਟ ਹੋਵੇ ਤਾਂ ਉਸ ਦੀ ਜ਼ਮਾਨਤ ਥਾਣੇ ਵਿਚ ਹੀ ਦਿੱਤੀ ਜਾਵੇ। ਭਾਨਾ ਨੂੰ ਨੋਟਿਸ ਵੀ ਨਹੀਂ ਭੇਜਿਆ ਗਿਆ। ਐਡਵੋਕੇਟ ਮੰਡ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ‘ਤੇ ਭਰੋਸਾ ਹੈ ਅਤੇ ਸੱਚ ਦੀ ਜਿੱਤ ਹੋਵੇਗੀ।