ਗਰੀਬ ਪਰਿਵਾਰਾਂ ਦੇ ਕੱਟੇ ਹੋਏ ਰਾਸ਼ਨ ਕਾਰਡ ਫਿਰ ਤੋਂ ਬਹਾਲ ਕਰਨ ਦਾ ਇਤਿਹਾਸਿਕ ਫੈਸਲਾ

ਵਿਧਾਇਕ ਦਹੀਆ ਅਤੇ ਉਹਨਾਂ ਦੀ ਆਪ ਟੀਮ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਮਮਦੋਟ, 26 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿੱਚ ਆਈ ਹੋਈ ਭਗਵੰਤ ਮਾਨ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਇਤਿਹਾਸਿਕ ਫੈਸਲਾ ਲਿਆ ਹੈ ਜਿਸ ਵਿੱਚ ਕੱਟੇ ਹੋਏ 10, 77,000, ਰਾਸ਼ਨ ਕਾਰਡ ਬਹਾਲ ਕਰ ਦਿੱਤੇ ਅਤੇ ਸਾਬਕਾ ਫੌਜੀਆਂ ਦੀਆਂ ਪੈਨਸ਼ਨਾਂ ਵਿੱਚ ਵਾਧਾ ਕਰਨਾ 26 ਜਨਵਰੀ ਤੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਫਰੀ ਮਿਲਣੀਆਂ ਅਤੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਹੋਰ ਵੀ ਸੌਖਾ ਕਰਨ ਫੈਸਲਾ ਲਿਆ ਗਿਆ ਹੈ।

ਇਹ ਵੀ ਖਬਰ ਪੜੋ : ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਹਜ਼ਾਰ ਕਰੋੜ ਦਾ ਹੋਇਆ ਨਿਵੇਸ਼ – ਅਮਨ ਅਰੋੜਾ

ਜਿਸ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਅਤੇ ਉਹਨਾਂ ਦੇ ਜੁਝਾਰੂ ਵਰਕਰ ਬਲਰਾਜ ਸਿੰਘ ਸੰਧੂ, ਬਾਬਾ ਦਲਜੀਤ ਸਿੰਘ, ਸੰਦੀਪ ਕੁਮਾਰ ਸੋਨੀ ਵਾਰਡ ਨੰਬਰ ਪੰਜ ਮਮਦੋਟ, ਡਾਕਟਰ ਸੋਨੂ ਸੇਠੀ, ਡਾਕਟਰ ਦਲਜੀਤ ਜੋਸਨ, ਸ਼ਿੰਗਾਰਾ ਸਿੰਘ ਸਾਣ ਕੇ ਨੇ ਕਿਹਾ ਕਿ ਇਹ ਇਤਿਹਾਸਿਕ ਫੈਸਲੇ ਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਅਤੇ ਉਹਨਾਂ ਦੇ ਮੰਤਰੀ ਮੰਡਲ ਦਾ ਧੰਨਵਾਦ ਕੀਤਾ ਹੈ । ਉਨ੍ਹਾ ਕਿਹਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੇ ਹਿੱਤ ਲਈ ਇਹ ਫੈਸਲੇ ਲੈ ਰਹੀ ਹੈ ਇਸ ਫੈਸਲੇ ਨਾਲ ਵੱਡੀ ਰਾਹਤ ਮਿਲੇਗੀ ।

You May Also Like