ਚੰਡ੍ਹੀਗੜ੍ਹ, 30 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਦੇ ਬਾਅਦ ਹੁਣ IAS ਅਧਿਕਾਰੀਆਂ ਦਾ ਵੀ ਨੰਬਰ ਲਗਾ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿਚ ਬਠਿੰਡਾ, ਪਟਿਆਲਾ, ਲੁਧਿਆਣਾ ਦੇ ਡਿਪਟੀ ਕਮਿਸ਼ਨਰਾਂ ਸਣੇ 10 ਆਈਏਐੱਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿਚ ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਤੇ ਕੁਝ ਜ਼ਿਲ੍ਹਿਆਂ ਦੇ ਏਡੀਸੀ ਵੀ ਸ਼ਾਮਲ ਹਨ। ਕੀਤੇ ਤਬਾਦਲਿਆਂ ਮੁਤਾਬਕ ਸਾਕਸ਼ੀ ਸਿਨ੍ਹਾ ਹੁਣ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ।