ਤਰਨਤਾਰਨ ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਨਵੇਂ ਵਿਆਹੇ ਜੋੜੇ ਦੀ ਮੌਤ

ਤਰਨਤਾਰਨ, 31 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ਿਲ੍ਹਾ ਤਰਨਤਾਰਨ ਵਿੱਚ ਬੀਐਸਐਫ ਦੀ ਸਿੰਘਪੁਰਾ ਛਾਉਣੀ ਨੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਬਾਈਕ ਸਵਾਰ ਨਵੇਂ ਵਿਆਹੇ ਜੋੜੇ ਮੌਕੇ ‘ਤੇ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿੱਚ ਇੱਕ ਸਿੰਘਪੁਰਾ ਦਾ ਹੀ ਰਹਿਣ ਵਾਲੇ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਅਤੇ ਕਾਜਲ ਵਜੋਂ ਹੋਈ ਹੈ, ਜੋ ਕਿ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਕਲਾਂ ਦੇ ਦੱਸੇ ਜਾ ਰਹੇ ਹਨ।

ਇਹ ਵੀ ਖਬਰ ਪੜੋ : ਪੰਜਾਬ ਪੁਲਿਸ ਚ ਵੱਡਾ ਫੇਰਬਦਲ, 32 DSP ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ ਲਿਸਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਅਤੇ ਕਾਜਲ ਦੇ ਵਿਆਹ ਨੂੰ 4 ਮਹੀਨੇ ਹੋਏ ਸਨ ਅਤੇ ਅੱਜ ਭਿੱਖੀਵਿੰਡ ਵਿਖੇ ਦਵਾਈ ਲੈਣ ਆਏ ਸੀ। ਦੋਵੇਂ ਦਵਾਈ ਲੈ ਕੇ ਵਾਪਸ ਜਾ ਰਹੇ ਸਨ ਤਾਂ ਸਿੰਘਪੁਰਾ ਦੀ ਬੀ.ਐਸ.ਐਫ. ਦੀ ਛਾਉਣੀ ਨੇੜੇ ਮੋਟਰਸਾਈਕਲ ਸਵਾਰ ਨਾਂਲ ਐਕਸੀਡੈਂਟ ਹੋ ਗਿਆ, ਜਿਸ ਨਾਲ ਇੱਕ ਅਣਪਛਾਤੀ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਉਨ੍ਹਾਂ ਦੇ ਲੜਕੇ ਅਰਸ਼ਦੀਪ ਸਿੰਘ ਅਤੇ ਨਹੁੰ ਕਾਜਲ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਖਬਰ ਪੜੋ : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 50 IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਲਿਸਟ

ਹਾਦਸੇ ਵਿੱਚ ਇੱਕ ਹੋਰ ਵਿਅਕਤੀ ਜੋ ਆਪਣੇ ਮੋਟਰਸਾਈਕਲ ‘ਤੇ ਸਵਾਰ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਿੰਘਪੁਰਾ ਗੰਭੀਰ ਗੰਭੀਰ ਰੂਪ ਨਾਲ ਜ਼ਖਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਭਿਖੀਪਿੰਡ ਦੇ ਨਿੱਜੀ ਹਸਪਤਾਲ ਵਿਖੇ ਰਾਹਗੀਰਾਂ ਦੀ ਮਦਦ ਨਾਲ ਦਾਖਲ ਕਰਵਾਇਆ ਗਿਆ। ਉੱਥੇ ਹੀ ਮੌਕੇ ‘ਤੇ ਥਾਣਾ ਸੁਰਸਿੰਘ ਦੀ ਪੁਲਿਸ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

You May Also Like