13 ਫਰਵਰੀ ਦਿੱਲੀ ਕਿਸਾਨ ਮਜਦੂਰ ਅੰਦੋਲਨ ਦੀਆਂ ਤਿਆਰੀਆਂ ਨੂੰ ਲੈ ਕੇ ਕੱਢੀ ਟਰੈਕਟਰ ਰੈਲੀ – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ

ਮਮਦੋਟ 7 ਫਰਵਰੀ (ਸੰਦੀਪ ਕੁਮਾਰ ਸੋਨੀ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਮਮਦੋਟ ਦੀ ਟਰੈਕਟਰ ਰੈਲੀ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਸਕੱਤਰ ਮੰਗਲ ਸਿੰਘ ਸਵਾਈ ਕੇ ਦੀ ਅਗਵਾਈ ਹੇਠ ਹੋਈ। ਜਿਸ ਵਿਚ 13 ਫਰਵਰੀ ਨੂੰ ਦਿੱਲੀ ਕਿਸਾਨ ਮਜਦੂਰ ਅੰਦੋਲਨ ਸਬੰਧੀ ਅੱਜ ਜਾਗਰੂਕਤਾ ਰੈਲੀ ਕੱਢੀ ਗਈ। ਕਿਸਾਨ ਆਗੂ ਨੇ ਕਿਸਾਨਾਂ ਮਜ਼ਦੂਰਾਂ ਨੂੰ ਇਕ ਵਾਰ ਫਿਰ ਆਪਣੇ ਜਮੂਹਰੀ ਹੱਕਾਂ ਲਈ ਲੜਨ ਦਾ ਸੱਦਾ ਦਿੱਤਾ। ਸਰਕਾਰ ਦਾ ਰਵਾਈਆ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿਚ ਨਾ ਹੋ ਕੇ ਕੋਪਰੇਟਿਵ ਅਦਾਰਿਆਂ ਦੇ ਹੱਕ ਵਿਚ ਹੈ। ਕਿਰਤੀ ਲੋਕਾਂ ਦੀ ਹੋ ਰਹੀ ਨਿਰੰਤਰ ਲੁੱਟ ਨਾਲ ਕਿਰਤੀ ਹੋਰ ਗਰੀਬ ਤੇ ਅਮੀਰ ਹੋਰ ਅਮੀਰ ਹੋ ਰਹੇ ਹਨ। ਇਸ ਮੌਕੇ ਕਿਸਾਨਾਂ ਮਜ਼ਦੂਰਾਂ ਨੂੰ ਦਿੱਲੀ ਅੰਦੋਲਨ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਗਿਆ। MSP ਗਰੰਟੀ ਕਨੂੰਨ ਸਾਰੀਆਂ ਫ਼ਸਲਾਂ ਲਈ ਬਣਾਇਆ ਜਾਵੇ, ਸਾਰੀਆਂ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਤੇ C 2+ 50% ਫਾਰਮੂਲੇ ਅਨੁਸਾਰ ਦਿੱਤਾ ਜਾਵੇ। ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ। ਪਿਛਲੇ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਜਿਵੇਂ: ਲਖੀਮਪੁਰ ਖੀਰੀ ਕਤਲਕਾਂਡ ਦਾ ਇੰਨਸਾਫ਼ ਦਿੱਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ, ਅਸ਼ੀਸ਼ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ, ਸਾਰੇ ਦੋਸ਼ੀਆ ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਹੋਏ ਸਮਝੌਤੇ ਅਨੁਸਾਰ ਜਖਮੀਆਂ ਨੂੰ 10 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇ, ਦਿੱਲੀ ਮੋਰਚੇ ਸਮੇਤ ਦੇਸ਼ ਭਰ ਦੇ ਸਾਰੇ ਅੰਦੋਲਨਾਂ ਦੌਰਾਨ ਪਾਏ ਗਏ ਹਰ ਤਰ੍ਹਾਂ ਦੇ ਕੇਸ ਰੱਦ ਕੀਤੇ ਜਾਣ, ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੋਕਰੀਆ ਦਿੱਤੀਆਂ ਜਾਣ ਅਤੇ ਦਿੱਲੀ ਮੋਰਚੇ ਦੇ ਸ਼ਹੀਦੀ ਸਮਾਰਕ ਲਈ ਦਿੱਲੀ ਵਿਚ ਜਗ੍ਹਾ ਦਿੱਤੀ ਜਾਵੇ।

ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿਚ ਦੇਣ ਵਾਲੇ ਬਿਜਲੀ ਸੋਧ ਬਿੱਲ ਬਾਰੇ ਦਿੱਲੀ ਮੋਰਚੇ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਨੂੰ ਵਿਸ਼ਵਾਸ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਦੁਆਰਾ ਇਸਨੂੰ ਪਿਛਲੇ ਦਰਵਾਜੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ, ਇਸਨੂੰ ਰੱਦ ਜਾਵੇ। ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਨੂੰਨ ਵਿੱਚੋ ਬਾਹਰ ਕੀਤਾ ਜਵੇ। ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਆਵੇ, ਵਿਦੇਸ਼ਾਂ ਤੋਂ ਖੇਤੀ ਜਿਣਸਾਂ, ਦੁੱਧ ਉਤਪਾਦ, ਫ਼ਲ ਸਬਜ਼ੀਆਂ ਅਤੇ ਮੀਟ ਆਦਿ ਉੱਪਰ ਆਯਾਤ ਡਿਊਟੀ ਘਟ ਕਰਨ ਦੀ ਬਜ਼ਾਏ ਵਧਾਈ ਜਾਵੇ ਅਤੇ ਭਾਰਤ ਦੇ ਕਿਸਾਨਾਂ ਦੀਆ ਫ਼ਸਲਾਂ ਪਹਿਲ ਦੇ ਅਧਾਰ ਤੇ ਖਰੀਦ ਕੀਤੀ ਜਾਵੇ। 58 ਸਾਲ ਤੋਂ ਵਧੇਰੇ ਉਮਰ ਦੇ ਕਿਸਾਨ ਅਤੇ ਖੇਤ ਮਜਦੂਰ ਲਈ ਪੈਨਸ਼ਨ ਯੋਜ਼ਨਾ ਲਾਗੂ ਕਰਕੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।

ਖੇਤ ਨੂੰ ਇਕਾਈ ਮੰਨਦੇ ਹੋਏ ਸਰਕਾਰ ਖੁਦ ਪ੍ਰੀਮੀਅਮ ਭਰਕੇ ਫ਼ਸਲੀ ਬੀਮਾ ਯੋਜਨਾ ਲਾਗੂ ਕਰੇ। ਜਮੀਨ ਐਕਵਾਇਰ ਕਰਨ ਸਬੰਧੀ 2013 ਦੇ ਐਕਟ ਨੂੰ ਓਸੇ ਰੂਪ ਵਿੱਚ ਲਾਗੂ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਦੁਆਰਾ ਸੂਬਿਆਂ ਨੂੰ ਜਮੀਨ ਐਕਵਾਇਰ ਸਬੰਧੀ ਦਿੱਤੇ ਨਿਰਦੇਸ਼ ਰੱਦ ਕੀਤੇ ਜਾਣ। ਏਨਾ ਸਾਰੇ ਕਾਨੂੰਨਾਂ ਨੂੰ ਲਾਗੂ ਕਰਵਾਉਣ ਲਈ ਇਕ ਵਾਰ ਫਿਰ ਦੇਸ਼ ਦੀਆਂ 76 ਕਿਸਾਨ ਮਜਦੂਰ ਜਥੇਬੰਦੀਆ ਰਲ ਕੇ ਦਿੱਲੀ ਅੰਦੋਲਨ 2 ਕਰਨ ਜਾ ਰਹੀਆਂ ਹਨ।ਇਸ ਮੌਕੇ ਜੋਨ ਮਮਦੋਟ ਦੇ ਖ਼ਜ਼ਾਨਚੀ ਗੁਰਦਿਆਲ ਸਿੰਘ ਟਿੱਬੀ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਬੇਟੂ ਕਦੀਮ ਮੀਤ ਪ੍ਰਧਾਨ ਸੁਖਦੇਵ ਸਿੰਘ ਨੋਲਾ ਹਰਪਾਲ ਸਿੰਘ ਜਤਾਲਾ ਰੰਗਾ ਸਿੰਘ ਭੁੱਲਰ ਸਦਰਦੀਨ ਪੇਮ ਸਿੰਘ ਲੱਖਾ ਹਾਜੀ ਉੱਤਮ ਸਿੰਘ ਲੱਖਾ ਹਾਜੀ ਕਸ਼ਮੀਰ ਸਿੰਘ ਨਿਆਜੀਆ ਮਹਿੰਦਰ ਸਿੰਘ ਫੱਤੇ ਵਾਲਾ ਗੁਰਦੀਪ ਸਿੰਘ ਪੋਜੋ ਕੇ ਆਦਿ ਹਾਜਰ ਸਨ।

You May Also Like