ਝਬਾਲ, 7 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸੱਤ ਮਹੀਨੇ ਪਹਿਲਾਂ ਕੈਨੇਡਾ ਗਏ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਕੀਅਤ ਸਿੰਘ ਵਾਸੀ ਪੰਜਵੜ੍ਹ ਕਲਾਂ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਸੁਬੇਗ ਸਿੰਘ ਉਰਫ਼ ਸੋਨੂੰ (33) ਨੂੰ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ। ਉਹ ਕੈਨੇਡਾ ’ਚ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ।
ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਸਬ-ਇੰਸਪੈਕਟਰ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਬੀਤੇ ਦਿਨੀਂ ਉਸ ਦੀ ਟਰੱਕ ਤੋਂ ਪੱਥਰ ਦੀਆਂ ਸਲੈਬਾਂ ਲਾਹੁੰਦਿਆਂ ਸਲੈਬ ਦੇ ਹੇਠਾਂ ਆਉਣ ਕਾਰਨ ਮੌਤ ਹੋਣ ਦੀ ਸੂਚਨਾ ਉਨ੍ਹਾਂ ਨੂੰ ਮਿਲੀ। ਉਨ੍ਹਾਂ ਦੱਸਿਆ ਕਿ ਸੁਬੇਗ ਸਿੰਘ ਦਾ ਚਾਰ ਸਾਲ ਪਹਿਲਾਂ ਸ਼ਰਨਪ੍ਰੀਤ ਕੌਰ ਨਾਲ ਵਿਆਹ ਹੋਇਆ ਸੀ ਅਤੇ ਉਸ ਦੀ ਤਿੰਨ ਸਾਲ ਦੀ ਬੇਟੀ ਵੀ ਹੈ। ਸੁਬੇਗ ਸਿੰਘ ਦੀਆਂ ਦੋ ਭੈਣਾਂ ਤੇ ਦੋ ਭਰਾ ਵੀ ਹਨ। ਪਰਿਵਾਰ ਅਨੁਸਾਰ ਸੁਬੇਗ ਸਿੰਘ ਦਾ ਅੰਤਿਮ ਸਸਕਾਰ ਕੈਨੇਡਾ ਵਿਖੇ ਹੀ ਕੀਤਾ ਜਾ ਰਿਹਾ ਹੈ।