ਜਲੰਧਰ ਚ ਟਿੱਪਰ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਦਰਦਨਾਕ ਮੌਤ

ਜਲੰਧਰ, 10 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ)  – ਜਲੰਧਰ ਨੇੜਲੇ ਪਿੰਡ ਧਾਲੀਵਾਲ ਤੋਂ ਥੱਬਲਕੇ ਰੇਲਵੇ ਸਟੇਸ਼ਨ ਨੂੰ ਜਾਂਦੀ ਲਿੰਕ ਸੜਕ ‘ਤੇ ਵਾਪਰੇ ਦਰਦਨਾਕ ਹਾਦਸੇ ‘ਚ ਇੱਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਔਰਤ ਦੀ ਟਿੱਪਰ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਕਮਲਜੀਤ ਕੌਰ ਪਤਨੀ ਯੋਗਰਾਜ ਸਿੰਘ ਵਾਸੀ ਬਜੂਹਾ ਕਲਾਂ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਕਿਸੇ ਰਿਸ਼ਤੇਦਾਰ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ ਕਿ ਉਸ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।

ਇਹ ਵੀ ਖਬਰ ਪੜੋ : ਕੈਨੇਡਾ ਚ 3 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ

ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਿੱਪਰ ਚਾਲਕ ਆਪਣੇ ਟਿੱਪਰ ਨੂੰ ਪਿੱਛੇ ਕਰ ਰਿਹਾ ਸੀ ਕਿ ਉਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਘਟਨਾ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਦਰ ਨਕੋਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ਦੇ ਗਵਾਹਾਂ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਉਕਤ ਟਿੱਪਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ ‘ਚ ਹੋਣਗੇ।

You May Also Like