ਅੰਮ੍ਰਿਤਸਰ ਸੀ.ਆਈ.ਏ.ਸਟਾਫ-2 ਦੀ ਟੀਮ ਵੱਲੋਂ 2 ਪਿਸਤੌਲਾਂ ਤੇ 30,000 ਦੀ ਡਰੱਗ ਮਨੀ ਸਣੇ ਦੋਸ਼ੀ ਕਾਬੂ

ਅੰਮ੍ਰਿਤਸਰ, 19 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਾੜੇ ਅਨਸਰਾਂ ਦੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ-2, ਗੁਰੂ ਕੀ ਵਡਾਲੀ,ਅੰਮ੍ਰਿਤਸਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ 02 ਪਿਸਤੌਲਾਂ ਸਮੇਤ 03 ਜਿੰਦਾ ਰੋਂਦ, .32 ਬੋਰ, 200 ਗ੍ਰਾਮ ਹੈਰੋਇਨ, 30,500/-ਰੁਪਏ (ਡਰੱਗ ਮਨੀ) ਅਤੇ 01 ਕਾਰ ਮਾਰੂਤੀ ਸਵਿੱਫਟ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।

ਇਸ ਮੌਕੇ ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਪਾਲ ਸਿੰਘ ਉਰਫ਼ ਪ੍ਰਿੰਸ ਵਾਸੀ ਗਲੀ ਨੰਬਰ 02 ਗੁਰੂ ਰਾਮ ਦਾਸ ਕਲੋਨੀ, ਨਰਾਇਣਗੜ੍ਹ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ । ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਨਰਾਇਣਗੜ੍ਹ ਚੌਕ, ਛੇਹਰਟਾ ਦੇ ਖੇਤਰ ਤੋਂ ਇਸਨੂੰ ਕਾਰ ਮਾਰੂਤੀ ਸਵਿੱਫਟ ਸਮੇਤ ਕਾਬੂ ਕਰਕੇ 02 ਪਿਸਤੌਲਾਂ ਸਮੇਤ 03 ਜਿੰਦਾ ਰੋਂਦ .32 ਬੋਰ, 200 ਗ੍ਰਾਮ ਹੈਰੋਇਨ, 30,500/-ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਗਈ ਹੈ।

ਗ੍ਰਿਫ਼ਤਾਰ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਤੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੀ ਉਮਰ 23 ਸਾਲ ਦੇ ਕਰੀਬ ਹੈ। ਅਤੇ ਇਹ ਯੂਪੀ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਦਾ ਕੰਮ ਕਰਦਾ ਸੀ ਇਸ ਦਾ ਇੱਕ ਹੋਰ ਸਾਥੀ ਹੈ ਜਿਸਦੀ ਭਾਲ ਦੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਉਸ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੇ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ।

You May Also Like