ਕਪੂਰਥਲਾ: ਖੇਤਾਂ ਵਿਚ ਕੰਮ ਕਰਦੇ ਸਮੇਂ ਨੌਜਵਾਨ ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਤ

ਕਪੂਰਥਲਾ, 2 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਖੇਤਾਂ ਵਿਚ ਕੰਮ ਕਰਦੇ ਸਮੇਂ ਇਕ ਨੌਜਵਾਨ ਦੀ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਸਪੁੱਤਰ ਜਸਵੀਰ ਸਿੰਘ ਪਿੰਡ ਸਿੱਧਵਾਂ ਦੋਨਾ ਵਜੋਂ ਹੋਈ ਹੈ।

ਇਹ ਵੀ ਖਬਰ ਪੜੋ : ਕੈਬਨਟ ਮੰਤਰੀ ਕੁਲਦੀਪ ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਸ਼ੁਰੂ

ਜਾਣਕਾਰੀ ਦਿੰਦਿਆ ਭਰੇ ਮਨ ਨਾਲ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਸਪੁੱਤਰ ਜਸਵੀਰ ਸਿੰਘ ਪਿੰਡ ਸਿੱਧਵਾਂ ਦੋਨਾ ਆਪਣੇ ਖੇਤਾਂ ਵਿਚ ਆਲੂਆਂ ਦੀ ਪਟਾਈ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਮੌਸਮ ਖ਼ਰਾਬ ਹੋ ਗਿਆ ਤੇ ਉਹ ਆਲੂਆਂ ਦੀਆਂ ਢੇਰੀਆਂ ਨੂੰ ਢੱਕ ਰਿਹਾ ਸੀ ਕਿ ਅਚਾਨਕ ਜਸਪ੍ਰੀਤ ਸਿੰਘ ‘ਤੇ ਬਿਜਲੀ ਡਿੱਗ ਗਈ। ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

You May Also Like