ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਨੱਖਤਾ ਦਾ ਸਰਵੋਤਮ ਸਰਬ-ਸਾਂਝਾ ਤੇ ਅਦੁੱਤੀ ਧਾਰਮਿਕ ਗ੍ਰੰਥ – ਬੀਬੀ ਕੰਵਲਜੀਤ ਕੌਰ

ਲੁਧਿਆਣਾ, 27 ਅਗਸਤ (ਹਰਮਿੰਦਰ ਮੱਕੜ) –  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੀ ਬੀਬੀ ਕੰਵਲਜੀਤ ਕੌਰ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਲ ਸੰਪਾਦਿਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ। ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।ਉਨ੍ਹਾਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ। ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਬੀਬੀ ਕੰਵਲਜੀਤ ਕੌਰ ਸ਼ਾਹਬਾਦ ਮਾਰਕੰਡ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਲਕੀਅਤ ਸਿੰਘ ਕੋਮਲ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ( ਨਿਊਯਾਰਕ )ਅਮਰੀਕਾ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ।ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ , ਕਰਨੈਲ ਸਿੰਘ ਬੇਦੀ,ਮਨਜੀਤ ਸਿੰਘ ਟੋਨੀ ,ਭੁਪਿੰਦਰਪਾਲ ਸਿੰਘ ਧਵਨ ,ਪ੍ਰਿਤਪਾਲ ਸਿੰਘ ,ਬਲਬੀਰ ਸਿੰਘ ਭਾਟੀਆ, ਜਗਪ੍ਰੀਤ ਸਿੰਘ ਮੱਕੜ, ਨਰਿੰਦਰਪਾਲ ਸਿੰਘ, ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘ ਪੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ ਵਿਸ਼ੇਸ਼

You May Also Like