ਕਪੂਰਥਲਾ, 5 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਹੁਸੈਨਪੁਰ ਬੁੱਲ੍ਹੇ ਵਿੱਚ ਇੱਕ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਵੱਢਿਆ ਗਿਆ ਸੀ। ਅਤੇ ਸਿਰ ‘ਤੇ ਜ਼ਖ਼ਮ ਦੇ ਨਿਸ਼ਾਨ ਵੀ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕਬੀਰਪੁਰ ਦੀ ਪੁਲਿਸ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਖਬਰ ਪੜੋ : ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦਾ ਫੜਿਆ ਪੱਲਾ
ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਬੱਬਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਵੀਰ ਸਿੰਘ (55) ਵਾਸੀ ਪਿੰਡ ਹੁਸੈਨਪੁਰ ਬੁੱਲ੍ਹੇ ਵਜੋਂ ਹੋਈ ਹੈ। ਪੁਲਿਸ ਟੀਮ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਬਲਵੀਰ ਸਿੰਘ ਨੂੰ ਰਾਤ ਕਰੀਬ 1.30 ਵਜੇ ਕਿਸੇ ਦਾ ਫ਼ੋਨ ਆਇਆ| ਜਿਸ ਤੋਂ ਬਾਅਦ ਉਹ ਘਰ ਛੱਡ ਕੇ ਚਲਾ ਗਿਆ ਅਤੇ ਸਵੇਰੇ ਪਤਾ ਲੱਗਾ ਕਿ ਬਲਵੀਰ ਸਿੰਘ ਦੀ ਲਾਸ਼ ਉਸ ਦੇ ਭਰਾ ਦੀ ਮੋਟਰ ‘ਤੇ ਪਈ ਸੀ।