ਦਸੂਹਾ, 8 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ 23 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀ ਪਿੰਡ ਤੁਰਕਾਣਾ ਵਜੋਂ ਹੋਈ ਹੈ। ਦੋਵੇਂ 2 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਸਨ।
ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟਰਾਲੀ ਚਲਾਉਂਦੇ ਸਨ। ਹਾਲ ਹੀ ‘ਚ ਦੋਵੇਂ ਨੌਜਵਾਨ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 ‘ਤੇ ਪੁੱਜੇ ਤਾਂ ਉਨ੍ਹਾਂ ਨੂੰ ਗਲਤ ਸਾਈਡ ਤੋਂ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ।
ਇਹ ਵੀ ਖਬਰ ਪੜੋ : ਇਟਲੀ ‘ਚ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਇਹ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਕਿਸਾਨ ਹਨ। ਦੂਜੇ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ 23 ਸਾਲਾ ਰਵਿੰਦਰ ਸਿੰਘ ਵਜੋਂ ਹੋਈ ਹੈ। ਜੋ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।