ਚੰਡ੍ਹੀਗੜ੍ਹ, 9 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਉਥਲ-ਪੁਥਲ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਕਾਂਗਰਸ ਨੂੰ ਉਸ ਵੇਲੇ ਅੱਜ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਤੇ ਸੀਨੀ. ਕਾਂਗਰਸੀ ਆਗੂ ਗੁਰਪ੍ਰੀਤ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੀ.ਐੱਮ. ਭਗਵੰਤ ਮਾਨ ਨੇ ਜੀਪੀ ਨੂੰ ਆਪ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ। ਗੁਰਪ੍ਰੀਤ ਸਿੰਘ ਜੀਪੀ ਨੇ 2017 ਵਿੱਚ ਬੱਸੀ ਪਠਾਣਾ ਤੋਂ ਕਾਂਗਰਸ ਦੇ ਵਿਧਾਇਕ ਦੀ ਚੋਣ ਜਿੱਤੀ ਸੀ। ਮੰਨਿਆ ਜਾ ਰਿਹਾ ਹੈ ਕਿ ਜੀਪੀ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਵੀ ਟਿਕਟ ਦੇ ਉਮੀਦਵਾਰ ਹੋਣਗੇ।