ਹੁਸ਼ਿਆਰਪੁਰ ਚ ਛੋਟੇ ਭਰਾ ਵਲੋਂ ਆਪਣੇ ਹੀ ਵੱਡੇ ਭਰਾ ਦਾ ਤੇਜਧਾਰ ਹਥਿਆਰ ਨਾਲ ਕਤਲ

ਹੁਸ਼ਿਆਰਪੁਰ, 13 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਛੋਟੇ ਭਰਾ ਵਲੋਂ ਆਪਣੇ ਹੀ ਵੱਡੇ ਭਰਾ ਦਾ ਤੇਜਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਦਾ ਬੀਤੀ ਦੇਰ ਰਾਤ ਉਸਦੇ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ‘ਤੋਂ ਬਾਅਦ ਕਥਿਤ ਦੋਸ਼ੀ ਨੇ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਕੀਤਾ ਅਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਦੋਂ ਪੁਲਿਸ ਸਰਪੰਚ ਨਾਲ ਮੌਕੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ ਤੇ ਬਾਹਰਲੀ ਘਰ ਦਾ ਗੇਟ ਲੱਗਾ ਹੋਇਆ ਸੀ।

ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਰਪੰਚ ਨੂੰ ਘਰ ਲਿਜਾਇਆ ਗਿਆ ਤਾਂ ਘਰ ਦੀਆਂ ਸਾਰੀਆਂ ਲਾਈਟਾਂ ਬੰਦ ਸਨ ਅਤੇ ਘਰ ਦੇ ਮੁੱਖ ਗੇਟ ਨੂੰ ਤਾਲਾ ਲੱਗਿਆ ਹੋਇਆ ਸੀ। ਪੁਲਿਸ ਨੇ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਪੂਰੀ ਤਰ੍ਹਾਂ ਕਟੱਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜਿਕਰਯੋਗ ਕਿ ਉੱਕਤ ਮ੍ਰਿਤਕ ਨੌਜਵਾਨ ਦੇ ਮਾਂ ਪਿਓ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਇਹ ਦੋਵੇਂ ਭਰਾ ਦਾਦੀ ਨਰੰਜਣ ਕੌਰ ਪਤਨੀ ਲੇਟ ਨੰਬਰਦਾਰ ਹਰਭਜਨ ਸਿੰਘ ਨਾਲ ਰਹਿ ਰਹੇ ਸਨ। ਕਤਲ ਦੀ ਘਟਨਾ ਦੀ ਸੂਚਨਾ ਮਿਲਦੇ ਹੀ DSP ਟਾਂਡਾ ਹਰਜੀਤ ਸਿੰਘ ਰੰਧਾਵਾ, SHO ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਲੈ ਕੇ ਦੋਸ਼ੀ ਭਰਾ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

You May Also Like