ਚੰਡੀਗੜ੍ਹ, 28 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ।
ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਤੇ ਆਸਪਾਸ ਦੇ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ।
ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।