ਮੋਗਾ, 19 ਮਾਰਚ (ਐੱਸ.ਪੀ.ਐਨ ਬਿਊਰੋ) – ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਦੇਰ ਸ਼ਾਮ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਕਟਰ ਨਾਲ ਟਕਰਾ ਗਿਆ। ਹਾਦਸੇ ’ਚ ਅੱਠ ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਬਲਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।
ਜਿੱਥੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਖਬਰ ਪੜੋ : ਸ਼ਰੇਆਮ ਉੱਡ ਰਹੀਆਂ ਹਨ ਸਿਹਤ ਵਿਭਾਗ ਦੇ ਹੁਕਮਾਂ ਦੀ ਧੱਜੀਆਂ
ਉਕਤ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਰੈਵਲਰ ਨਵਾਂਸ਼ਹਿਰ ਤੋਂ ਗੁਰੂ ਧਾਮ ਦੇ ਦਰਸ਼ਨਾਂ ਲਈ ਪਹਿਲਾਂ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਫਿਰ ਮੁਕਤਸਰ ਅਤੇ ਦਮਦਮਾ ਸਾਹਿਬ ਵੱਲ ਚੱਲਿਆ ਅਤੇ ਦਮਦਮਾ ਸਾਹਿਬ ਤੋਂ ਵਾਪਸ ਨਵਾਂਸ਼ਹਿਰ ਨੂੰ ਜਾ ਰਿਹਾ ਸੀ ਤਾਂ ਮੋਗਾ ਕੋਟਕਪੁਰਾ ਬਾਈਪਾਸ ’ਤੇ ਆ ਗਿਆ। ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਪੁਲਿਸ ਅਧਿਕਾਰੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਉਹ ਮੌਕੇ ’ਤੇ ਪਹੁੰਚ ਗਏ ਹਨ ਅਤੇ ਇਸ ਹਾਦਸੇ ਵਿੱਚ ਚਾਰ-ਪੰਜ ਵਿਅਕਤੀ ਜ਼ਖ਼ਮੀ ਹੋ ਗਏ ਹਨ।