ਅੰਮ੍ਰਿਤਸਰ 23 ਮਾਰਚ (ਹਰਪਾਲ ਸਿੰਘ) – ਰਾਸ਼ਟਰੀ ਹਿੰਦੂ ਚੇਤਨਾ ਮੰਚ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮੰਚ ਦੇ ਸੂਬਾ ਪ੍ਰਧਾਨ ‘ਆਪ’ ਆਗੂ ਅਨੁਜ ਖੇਮਕਾ ਦੀ ਤਰਫੋਂ ਹਲਕਾ ਈਸਟ ਗੋਲਡਨ ਐਵੀਨਿਊ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿਚ ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਤੇ ਸਵਰਨਕਾਰ ਸੰਘ 1 ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਹਰ ਨੌਜਵਾਨ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਭਾਰਤ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲੀਏ।
ਡਿੰਪੀ ਚੌਹਾਨ, ਖੇਮਕਾ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਹਰ ਬੁਰਾਈ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਵਿਚਾਰਾਂ ਨੂੰ ਯਾਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦੇਸ਼ ਦੇ ਕ੍ਰਾਂਤੀਕਾਰੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ! ਦੇਸ਼ ਲਈ ਕੁਰਬਾਨੀ ਦੇਣ ਵਾਲੇ ਬਹੁਤ ਘੱਟ ਲੋਕ ਹਨ।ਭਗਤ ਸਿੰਘ,ਰਾਜਗੁਰੂ,ਸੁਖਦੇਵ ਅਜਿਹੇ ਦੇਸ਼ ਭਗਤ ਸਨ।ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਾਸੀ ਕ੍ਰਾਂਤੀਕਾਰੀਆਂ ਦੀ ਕੁਰਬਾਨੀ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਇਸ ਮੌਕੇ ਪਰਦੇਸ ਦੇ ਮੀਤ ਪ੍ਰਧਾਨ ਰਾਕੇਸ਼ ਖੰਨਾ, ਸੂਬਾ ਸਕੱਤਰ ਨਿਤਿਨ ਸਿੰਘ, ਰਾਘਵ ਖੰਨਾ, ਵਿਨੋਦ ਕੁਮਾਰ, ਲਵਿਸ਼ ਚੌਹਾਨ, ਕਪੀਸ਼ ਖੇਮਕਾ ਆਦਿ ਸਮੂਹ ਮੈਂਬਰਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ |