ਜਲੰਧਰ, 24 ਮਾਰਚ (ਐੱਸ.ਪੀ.ਐਨ ਬਿਊਰੋ) – ਜਲੰਧਰ ਪੁਲਿਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲਿਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ।
ਉਕਤ ਗਰੋਹ ਕੋਲੋਂ ਹੁਣ ਤੱਕ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਸਪਲਾਈ ਕਰਦੇ ਸਨ। ਲੁਧਿਆਣਾ ਤੋਂ ਉਕਤ ਅਸਲਾ ਸਪਲਾਈ ਚੇਨ ਚਲਾਉਂਦੇ ਸਨ। ਜਲਦ ਹੀ ਪੁਲਿਸ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਪੁਲਿਸ ਵਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।