ਅੰਮ੍ਰਿਤਸਰ, 31 ਮਾਰਚ (ਐੱਸ.ਪੀ.ਐਨ ਬਿਊਰੋ) – ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤਪ ਅਸਥਾਨ ਬਾਬਾ ਬਚਨ ਲਾਲ ਸਿੰਘ ਜੀ ਅਸ਼ੋਕ ਵਿਹਾਰ ਮਾਹਲ ਰਾਮ ਤੀਰਥ ਰੋਡ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਬ੍ਰਹਮ ਗਿਆਨੀ ਸਚ ਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਸਲਾਨਾ ਬਰਸੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ। ਭੋਗ ਸ੍ਰੀ ਅਖੰਡ ਪਾਠ ਸਾਹਿਬ ਦੇ ਉਪਰੰਤ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਅਵਤਾਰ ਸਿੰਘ ਅਤੇ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ ਵੱਖ ਢਾਡੀ ਕਥਾ ਵਾਚਕ ਸੰਗਤਾਂ ਦੇ ਸਨ ਮੁੱਖ ਬੰਦਿਆ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ।
ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਨੇ ਧਾਰਮਿਕ ਸਟੇਜ ਤੋਂ ਕਥਾ ਕਰਦਿਆਂ ਬ੍ਰਹਮ ਗਿਆਨੀ ਸੰਤ ਮਹਾਂਪੁਰਖ ਬਾਬਾ ਦਰਸ਼ਨ ਸਿੰਘ ਕੁਲੀ ਵਾਲਿਆਂ ਦੀ ਜੀਵਨੀ ਉੱਪਰ ਵਿਚਾਰ ਵਟਾਂਦਰਾ ਕਰਦਿਆਂ ਦੱਸਿਆ ਕਿ ਬਾਬਾ ਜੀ ਨੇ ਹਮੇਸ਼ਾ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਸਮਾਜ ਸੇਵੀ ਕੰਮਾਂ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਅੱਜ ਪੂਰੇ ਦੇਸ਼ ਵਿਦੇਸ਼ ਵਿੱਚ ਉਹਨਾਂ ਦਾ ਨਾਮ ਸੰਗਤਾਂ ਜਪ ਰਹੀਆਂ ਹਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਅਤੇ ਬਾਬਾ ਸ਼ਾਮ ਸਿੰਘ ਵੱਲੋਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੂੰ ਜੀ ਆਇਆ ਕਿਹਾ ਅਤੇ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਖਬਰ ਪੜੋ : — ਜਰੂਰੀ ਮੁਰੰਮਤ ਦੌਰਾਨ ਬਿਜਲੀ ਰਹੇਗੀ ਬੰਦ
ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਅਮਨਦੀਪ ਸਿੰਘ ਬਿੱਟੂ ਸੁਖਵਿੰਦਰ ਸਿੰਘ ਜਥੇਦਾਰ ਭੁਪਿੰਦਰ ਸਿੰਘ ਬਲਜੀਤ ਸਿੰਘ ਰੂਪਿੰਦਰ ਸਿੰਘ ਬਲਜੀਤ ਕੁਮਾਰ ਰਜਿੰਦਰ ਕੁਮਾਰ ਗੁਰਪ੍ਰੀਤ ਸਿੰਘ ਕੁਲਵਿੰਦਰ ਸਿੰਘ ਜਗਜੀਤ ਸਿੰਘ ਅਮਰੀਕ ਸਿੰਘ ਰਾਜ ਕੌਰ ਗੁਰਪ੍ਰੀਤ ਕੌਰ ਕੁਲਦੀਪ ਕੌਰ ਕਵਿਤਾ ਪਰਮਜੀਤ ਕੌਰ ਸੁਰਿੰਦਰ ਕੌਰ ਮਨਜੀਤ ਕੌਰ ਕੈਪਟਨ ਸਵਰਨ ਸਿੰਘ ਵੱਲੋਂ ਵੱਖ ਵੱਖ ਪ੍ਰਕਾਰ ਦੀਆਂ ਡਿਊਟੀਆਂ ਬਖੂਬੀ ਨਿਭਾਈਆਂ ਜਾਣਗੀਆਂ।