ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ਆਗੂਆਂ ਨਾਲ ਕੀਤੀ ਮੀਟਿੰਗ

ਚੰਡ੍ਹੀਗੜ੍ਹ, 5 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੌਥੇ ਦਿਨ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਸਰਕਲ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਦੋਵਾਂ ਹਲਕਿਆਂ ਦੇ ਵਿਧਾਇਕ, ਮੰਤਰੀ ਅਤੇ ਉਮੀਦਵਾਰ ਹਾਜ਼ਰ ਸਨ। ਪਹਿਲਾਂ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਆਗੂਆਂ ਦੀ ਮੀਟਿੰਗ ਹੋਈ, ਜਦਕਿ ਬਾਅਦ ਵਿੱਚ ਅੰਮ੍ਰਿਤਸਰ ਦੇ ਆਗੂਆਂ ਦੀ ਮੀਟਿੰਗ ਹੋਈ। ਇਸ ਦੌਰਾਨ ਹਰ ਮੁੱਦੇ ‘ਤੇ ਚਰਚਾ ਹੋਈ।

ਇਹ ਵੀ ਖਬਰ ਪੜੋ : — ਬਠਿੰਡਾ: ਵੱਡੀ ਗਿਣਤੀ ਵਿੱਚ ਅਕਾਲੀ ਅਤੇ ਕਾਂਗਰਸ ਦੇ ਸੀਨੀਅਰ ਆਗੂ ‘ਆਪ’ ਪਾਰਟੀ ਵਿੱਚ ਸ਼ਾਮਲ

ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਆਮ ਲੋਕਾਂ ਵਿੱਚ ਸਾਂਝਾ ਕੀਤਾ ਜਾਣਾ ਚਾਹੀਦਾ ਹੈ। ਇਹ ਦੋਵੇਂ ਪੰਥਕ ਹਲਕੇ ਮੰਨੇ ਜਾਂਦੇ ਹਨ। ਕਾਂਗਰਸ ਨੇ 2019 ਦੀਆਂ ਲੋਕ ਸਭਾ ਚੋਣਾਂ ‘ਤੇ ਕਬਜ਼ਾ ਕਰ ਲਿਆ ਸੀ।

May be an image of 8 people

ਇਸ ਦੇ ਨਾਲ ਹੀ ‘ਆਪ’ ਨੇ ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਅੰਮ੍ਰਿਤਸਰ ਤੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ।

You May Also Like