ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦੇਣ ਪਹੁੰਚੇ ਸੁੱਖ ਔਜਲਾ ਤੇ ਬਾਬਰ ਔਜਲਾ, ਕਿਹਾ ਵਿਕਾਸ ਲਈ ਭਾਈਚਾਰਾ ਜ਼ਰੂਰੀ

ਅੰੰਮਿ੍ਤਸਰ 11 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਅਤੇ ਪੁੱਤਰ ਬਾਬਰ ਔਜਲਾ ਅੱਜ ਈਦ ਮਨਾਉਣ ਲਈ ਸ਼ਹਿਰ ਦੀਆਂ ਮਸਜਿਦਾਂ ਵਿੱਚ ਪੁੱਜੇ। ਸੰਸਦ ਮੈਂਬਰ ਔਜਲਾ ਸ਼ਹਿਰ ਵਿੱਚ ਨਾ ਹੋਣ ਕਾਰਨ ਉਨ੍ਹਾਂ ਦੇ ਭਰਾ ਅਤੇ ਪੁੱਤਰ ਨੇ ਜਾਮਾ ਮਸਜਿਦ ਅਤੇ ਸੁਲਤਾਨ ਵਿੰਡ ਸਥਿਤ ਮਸਜਿਦ ਵਿੱਚ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਭਾਈਚਾਰਾ ਬਹੁਤ ਜ਼ਰੂਰੀ ਹੈ।

ਈਦ-ਉਲ-ਫਿਤਰ ਦੇ ਮੌਕੇ ‘ਤੇ ਮੁਸਲਿਮ ਭਾਈਚਾਰੇ ਵੱਲੋਂ ਨਮਾਜ਼ ਅਦਾ ਕਰਕੇ ਮਹੀਨਾ ਭਰ ਚੱਲਣ ਵਾਲੇ ਰੋਜ਼ੇ ਦੀ ਸਮਾਪਤੀ ਕੀਤੀ ਗਈ। ਲੱਖਾਂ ਸ਼ਰਧਾਲੂਆਂ ਨੇ ਮਸਜਿਦ ਵਿੱਚ ਇਕੱਠੇ ਹੋ ਕੇ ਨਮਾਜ਼ ਅਦਾ ਕੀਤੀ ਅਤੇ ਫਿਰ ਇੱਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਮਸਜਿਦ ‘ਚ ਪਹੁੰਚ ਕੇ ਮਸਜਿਦ ਦੇ ਮੌਲਵੀ ਨੂੰ ਈਦ ਦੀ ਵਧਾਈ ਦਿੱਤੀ ਅਤੇ ਦੁਨੀਆ ‘ਚ ਸ਼ਾਂਤੀ ਬਹਾਲ ਕਰਨ ਦੀ ਦੁਆ ਕੀਤੀ | ਉਨ੍ਹਾਂ ਕਿਹਾ ਕਿ ਈਦ ਤੋਂ ਇਕ ਮਹੀਨਾ ਪਹਿਲਾਂ ਰੋਜ਼ੇ ਇਸੇ ਮਕਸਦ ਨਾਲ ਰੱਖੇ ਜਾਂਦੇ ਹਨ, ਤਾਂ ਜੋ ਜੇਕਰ ਕਿਸੇ ਵਿਅਕਤੀ ਨੇ ਕੋਈ ਗੁਨਾਹ ਕੀਤਾ ਹੈ ਤਾਂ ਉਹ ਵਰਤ ਰੱਖ ਕੇ ਆਪਣੀ ਆਤਮਾ ਨੂੰ ਸ਼ੁੱਧ ਰੱਖ ਸਕੇ। ਉਨ੍ਹਾਂ ਤੋਂ ਇਲਾਵਾ ਮਸਜਿਦ ਦੇ ਮੌਲਵੀ ਨੇ ਦੇਸ਼ ਅਤੇ ਦੁਨੀਆ ਵਿਚ ਸ਼ਾਂਤੀ ਬਹਾਲ ਕਰਨ ਦਾ ਸੰਦੇਸ਼ ਦਿੱਤਾ।

ਸੁੱਖ ਔਜਲਾ ਨੇ ਵੀ ਵਧਾਈ ਦਿੱਤੀ

ਇਸ ਮੌਕੇ ਪੁੱਜੇ ਸੁਖਜਿੰਦਰ ਸਿੰਘ ਔਜਲਾ ਅਤੇ ਬੱਬਰ ਔਜਲਾ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਭਾਈਚਾਰਾ ਬਹੁਤ ਜ਼ਰੂਰੀ ਹੈ। ਇੱਕ ਦੂਜੇ ਦਾ ਸਾਥ ਦੇ ਕੇ ਅਤੇ ਇੱਕ ਦੂਜੇ ਦੀ ਖੁਸ਼ੀ ਵਿੱਚ ਖੁਸ਼ ਰਹਿ ਕੇ ਹੀ ਸਫਲਤਾ ਦੀਆਂ ਪੌੜੀਆਂ ਚੜ੍ਹ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਮੁਸਲਿਮ ਭਾਈਚਾਰੇ ਲਈ ਬਹੁਤ ਵੱਡਾ ਦਿਨ ਹੈ ਅਤੇ ਉਹ ਉਨ੍ਹਾਂ ਦੇ ਦਿਹਾੜੇ ਵਿੱਚ ਹਿੱਸਾ ਲੈ ਕੇ ਬਹੁਤ ਖੁਸ਼ ਹਨ। ਉਨ੍ਹਾਂ ਸੰਸਦ ਮੈਂਬਰ ਔਜਲਾ ਦੀ ਤਰਫੋਂ ਵੀ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਨਿਤਿਨ ਅਰੋੜਾ ਵੀ ਮੌਜੂਦ ਸਨ।

You May Also Like