ਨਵੀ ਦਿੱਲੀ 11 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਅੱਜ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਸ੍ਰੀ ਮਲੂਕਾ ਦਾ ਪੁੱਤ ਗੁਰਪ੍ਰੀਤ ਸਿੰਘ ਮਲੂਕਾ ਵੀ ਭਾਜਪਾ ’ਚ ਸ਼ਾਮਲ ਹੋ ਗਿਆ। ਪਰਮਪਾਲ ਕੌਰ ਸਿੱਧੂ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜਨ ਦੀ ਸੰਭਾਵਨਾ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ ਕੇਂਦਰੀ ਮੰਤਰੀ ਹਰਦੀਪ ਪੁਰੀ ਹਾਜ਼ਰ ਸਨ।
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤਰ ਭਾਜਪਾ ਵਿੱਚ ਸ਼ਾਮਲ
