ਅੰਮ੍ਰਿਤਸਰ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ ਕੀਤੀ ਬਰਾਮਦ

ਅੰਮ੍ਰਿਤਸਰ, 11 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਇਕ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਉਕਤ ਯਾਤਰੀ ਨੇ ਦਿੱਲੀ ਤੋਂ ਲੰਡਨ ਜਾਣ ਦੀ ਫਲਾਈਟ ਫੜਨੀ ਸੀ।

ਇਹ ਵੀ ਖਬਰ ਪੜੋ : — ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤਰ ਭਾਜਪਾ ਵਿੱਚ ਸ਼ਾਮਲ

ਸੀਆਈਐਸਐਫ ਦੁਆਰਾ ਯਾਤਰੀਆਂ ਦੇ ਸਮਾਨ ਦੀ ਸੁਰੱਖਿਆ ਜਾਂਚ ਦੌਰਾਨ ਐਕਸ-ਰੇ ਵਿੱਚ ਕਰੰਸੀ ਵਰਗੀਆਂ ਸ਼ੱਕੀ ਵਸਤੂਆਂ ਵੇਖੀਆਂ ਗਈਆਂ। ਯਾਤਰੀ ਨੂੰ ਬਾਅਦ ਵਿੱਚ ਅਗਲੀ ਕਾਰਵਾਈ ਲਈ ਕਸਟਮ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਜਾਂਚ ਦੌਰਾਨ ਵੱਖ-ਵੱਖ ਮੁੱਲਾਂ ਦੀ ਵਿਦੇਸ਼ੀ ਕਰੰਸੀ (foreign currency) ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਕਤ ਯਾਤਰੀ ਵਿਦੇਸ਼ ਜਾਣ ਦੀ ਫ਼ਿਰਾਕ ‘ਚ ਸੀ, ਉਸ ਕੋਲੋਂ ਕੁੱਲ 25,900 ਪੌਂਡ ਸਟਰਲਿੰਗ, ਜਿਸਦੀ ਕੀਮਤ 26,91,010/- ਰੁਪਏ ਹੈ, ਬਰਾਮਦ ਕੀਤੀ ਗਈ। ਇਹ ਰਕਮ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤੀ ਗਈ ਸੀ।

अमृतसर एयरपोर्ट पर बरामद सोने के बिस्कुट।

ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਾਹਜਹਾਂ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ‘ਚੋਂ ਕਸਟਮ ਵਿਭਾਗ ਦੀ ਟੀਮ ਨੇ 51 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਤਸਕਰਾਂ ਨੇ ਫਲਾਈਟ ਦੇ ਬਾਥਰੂਮ ਦੇ ਅੰਦਰ ਰੈਕ ਦੇ ਹੇਠਾਂ ਲੁਕਾਇਆ ਹੋਇਆ ਸੀ ਅਤੇ ਇਸ ਦੇ ਨਾਲ ਇਕ ਇਲੈਕਟ੍ਰਾਨਿਕ ਡਿਵਾਈਸ ਵੀ ਜੁੜੀ ਹੋਈ ਸੀ ਪਰ ਤਸਕਰ ਕਸਟਮ ਵਿਭਾਗ ਤੋਂ ਬਚ ਨਹੀਂ ਸਕੇ।

You May Also Like