ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਕਾਰ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਾਦਸੇ ਵਿਚ 1 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦਸਿਆ ਜਾ ਰਿਹਾ ਹੈ ਕਿ ਕਾਰ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਨੂੰ ਆ ਰਹੀ ਸੀ ਸੀ ਕਿ ਪਿੰਡ ਬੁੱਟਰ ਸ਼ਰੀਹ ਕੋਲ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਕੌਰ ਅਤੇ ਗੁਰਪ੍ਰੀਤ ਗੋਪੀ ਵਜੋਂ ਹੋਈ ਹੈ।
ਇਹ ਵੀ ਖਬਰ ਪੜੋ : — ਵਿਜੀਲੈਂਸ ਨੇ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ ਨੂੰ ਰੰਗੇ ਹੱਥੀਂ ਕੀਤਾ ਕਾਬੂ
ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗੋਪੀ ਕਾਰ ਚਲਾ ਰਿਹਾ ਸੀ। ਹਾਦਸੇ ਵਿਚ ਗੁਰਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਜਸਕਰਨ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਜਦਕਿ ਗੁਰਪ੍ਰੀਤ ਸਿੰਘ ਦੀ ਮਾਤਾ ਜਸਵਿੰਦਰ ਕੌਰ ਅਤੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਦੌਰਾਨ ਗੁਰਪ੍ਰੀਤ ਸਿੰਘ ਦੇ ਦੋਸਤ ਜਸਕਰਨ ਸਿੰਘ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਦਾ ਇਲਾਜ ਚੱਲ ਰਿਹਾ ਹੈ।