ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਟੀਨੂੰ ‘ਆਪ’ ‘ਚ ਹੋਏ ਸ਼ਾਮਲ

ਚੰਡ੍ਹੀਗੜ੍ਹ, 14 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਪੰਜਾਬ ਦੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਉਨ੍ਹਾਂ ਦੀ ਸ਼ਮੂਲੀਅਤ ਸੀ.ਐਮ ਮਾਨ ਸਮੇਤ ਕਈ ਸੀਨੀਅਰ ਆਗੂਆਂ ਵਿਚ ਹੋਈ ਹੈ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

May be an image of 2 people and dais

ਟੀਨੂੰ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂੰ ਦੀ ਜਲੰਧਰ ‘ਚ ਦਲਿਤ ਵੋਟਾਂ ‘ਤੇ ਮਜ਼ਬੂਤ ​​ਪਕੜ ਹੈ। ਟੀਨੂੰ ਦੇ ਨਾਲ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

May be an image of 8 people and beard

ਤੁਹਾਨੂੰ ਦੱਸ ਦਈਏ ਕਿ ਕੱਲ੍ਹ ਯਾਨੀ ਸ਼ਨੀਵਾਰ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਲੈ ਕੇ ਰੈਲੀ ਕੱਢੀ ਜਾ ਰਹੀ ਸੀ। ਉਸ ਦੌਰਾਨ ਪਵਨ ਟੀਨੂੰ ਵੀ ਆਏ ਸਨ। ਰੈਲੀ ਵਿਚ ਪੱਤਰਕਾਰਾਂ ਨੇ ਜਦੋਂ ਟੀਨੂੰ ਨੂੰ ਪੁੱਛਿਆ ਕਿ ਕੀ ਤੁਸੀਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹੋ? ਟੀਨੂੰ ਨੇ ਦੱਬੀ ਹੋਈ ਆਵਾਜ਼ ਵਿਚ ਜਵਾਬ ਦਿੱਤਾ ਕਿ ਜਲਦੀ ਹੀ ਤੁਹਾਨੂੰ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ ਅਤੇ ਕੀ ਨਹੀਂ ਹੋਵੇਗਾ।

May be an image of 2 people and text

ਦੱਸ ਦਈਏ ਕਿ ਬੀਤੇ ਦਿਨ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਪਵਨ ਟੀਨੂੰ ਨੇ ਕਿਹਾ ਸੀ ਕਿ ਉਹ ਕਿਸੇ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ, ਇਹ ਸਿਰਫ਼ ਅਫਵਾਹ ਹੈ। ਟੀਨੂੰ ਨੇ ਕਿਹਾ ਸੀ ਕਿ ਮੇਰੀ ਭਰੋਸੇਯੋਗਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹਾ ਕੁਝ ਨਹੀਂ ਹੈ। ਟੀਨੂੰ ਨੇ ਉਦੋਂ ਸਪੱਸ਼ਟ ਕੀਤਾ ਸੀ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਪਰ ਅੱਜ ਚੰਡੀਗੜ੍ਹ ‘ਚ ‘ਆਪ’ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਉਹ ਅੱਜ ‘ਆਪ’ ‘ਚ ਸ਼ਾਮਲ ਹੋਣਗੇ ਜਿਸ ਤੋਂ ਥੋੜੀ ਦੇਰ ਬਾਅਦ ਉਹ ਆਪ ਵਿਚ ਸ਼ਾਮਲ ਹੋ ਗਏ।

You May Also Like