ਕਾਂਗਰਸ ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਮੁਅੱਤਲ

ਚੰਡ੍ਹੀਗੜ੍ਹ, 24 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਕਾਂਗਰਸ ਪਾਰਟੀ ਵੱਲੋਂ ਆਪਣੇ ਹੀ ਵਿਧਾਇਕ ਨੂੰ ਝਟਕਾ ਦਿੱਤਾ ਹੈ। ਪਾਰਟੀ ਵੱਲੋਂ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ‘ਗਲਤ ਬਿਆਨਬਾਜ਼ੀ’ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ ਹਨ।

ਮੁਅੱਤਲੀ ਪੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਚੇਤਾਵਨੀਆਂ ਦੇ ਬਾਵਜੂਦ ਵਿਧਾਇਕ “ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਭਟਕ ਰਿਹਾ ਹੈ। ਦੱਸ ਦੇਈਏ ਕਿ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮਾਂ ਕਰਮਜੀਤ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ ਦੀ ਪਤਨੀ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।

You May Also Like