ਚੰਡ੍ਹੀਗੜ੍ਹ, 29 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ ਹੈ।
ਇਹ ਵੀ ਖਬਰ ਪੜੋ : — ਪੰਜਾਬ ਕਾਂਗਰਸ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ, ਵੇਖੋ ਲਿਸਟ
ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦਿਆਂ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।