ਕਾਂਗਰਸ ਦੇ ਸਾਬਕਾ ਆਗੂ ਦਲਵੀਰ ਸਿੰਘ ਗੋਲਡੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਚੰਡ੍ਹੀਗੜ੍ਹ, 30 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।

News18

ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦੇ ਹਨ। ਉਹ ਸੰਗਰੂਰ ਤੋਂ ਲੋਕ ਸਭਾ ਦੀ ਟਿਕਟ ਨਾ ਮਿਲਣ ਕਾਰਨ ਨਿਰਾਸ਼ ਸਨ ਅਤੇ ਸ਼ੋਸਲ ਮੀਡੀਆ ’ਤੇ ਉਨ੍ਹਾਂ ਪੋਸਟ ਪਾਰਟੀ ’ਚੋਂ ਬਾਹਰ ਜਾਣ ਦੇ ਵੀ ਸੰਕੇਤ ਦਿੱਤੇ ਸਨ।

You May Also Like