ਅੰਮ੍ਰਿਤਸਰ 6 ਮਈ (ਐੱਸ.ਪੀ.ਐਨ ਬਿਊਰੋ) – ਅੰਮ੍ਰਿਤਸਰ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਪਿਸਤੌਲ ਦੀ ਨੋਕ ‘ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਪੀਐਸ ਗੇਟ ਹਕੀਮਾ ਨੇ ਗੰਨ ਪੁਆਇੰਟ ‘ਤੇ ਅਪਰਾਧ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਪ੍ਰਦੀਪ ਕੁਮਾਰ, ਜੋਗਾ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਗੈਂਗ ਦੇ ਮੈਂਬਰ 2020 ਦੇ ਜੇਲ੍ਹ ਬਰੇਕ ਕੇਸ ਨਾਲ ਜੁੜੇ ਹੋਏ ਹਨ।
ਇਹ ਵੀ ਖਬਰ ਪੜੋ : — ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਖਰੜ ਦੇ ਨੌਜਵਾਨ ਦੀ ਹੋਈ ਮੌਤ
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 03 ਪਿਸਤੌਲ .32 ਬੋਰ ਦੇ 06 ਜਿੰਦਾ ਕਾਰਤੂਸ ਸਮੇਤ 01 ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਕਾਰਤੂਸ ਅਤੇ ਇਕ ਐਕਟਿਵਾ ਬਰਾਮਦ ਹੋਈ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।