ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ ਬੱਚਿਆਂ ਦੇ ਧਾਰਮਿਕ ਮੁਕਾਬਲੇ

ਬਿਆਸ, 15 ਜੂਨ (ਐੱਸ.ਪੀ.ਐਨ ਬਿਊਰੋ) – ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਲਿਖਤੀ ਅਤੇ ਪੱਗੜੀ ਮੁਕਾਬਲੇ ਕਰਵਾਏ ਗਏ। ਇਹ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ NGO ਬਿਆਸ ਵਲੋਂ ਕਰਵਾਇਆ ਗਿਆ। ਇਹ ਸਮਾਜ ਸੇਵਾ ਸੰਸਥਾ ਪਿੱਛੇ 5 ਸਾਲਾਂ ਤੋਂ ਸਮਾਜ ਦੀ ਸੇਵਾ ਅਤੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਉਪਰਾਲੇ ਕਰ ਰਹੀ ਹੈ। ਸੰਸਥਾ ਦੇ ਮੁੱਖੀ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਅਤੇ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਹੋਣ ਤੇ ਅਸੀਂ “ਗੁਰਮਤਿ ਮੁੱਢਲੀ ਸਿਖਲਾਈ ਕੈਂਪ” ਦੌਰਾਨ ਕਲਾਸਾਂ ਲਗਾ ਕੇ ਬੱਚਿਆਂ ਨੂੰ ਗੁਰਮਤਿ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਅੱਜ ਸੰਗਰਾਂਦ ਵਾਲੇ ਦਿਨ ਬੱਚਿਆਂ ਦੇ ਲਿਖਤੀ ਅਤੇ ਪੱਗੜੀ ਮੁਕਾਬਲੇ ਕਰਵਾਏ ਗਏ।

ਇਸ ਪ੍ਰੋਗਰਾਮ ਵਿਚ ਨਗਰ ਦੇ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ । ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸੀਲਡਾਂ ਅਤੇ ਬਾਕੀ ਸਾਰੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਾਰੇ ਪ੍ਰੋਗਰਾਮ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮੂਹ ਟੀਮ ਅਤੇ ਪ੍ਰਧਾਨ ਦਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ। ਸੰਸਥਾ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਆਈਆਂ ਹੋਈਆਂ ਸੰਗਤਾਂ ਦਾ ਬਹੁਤ ਬਹੁਤ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਅਪੀਲ ਕੀਤੀ ਕੀ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਿਆ ਜਾਵੇ।

You May Also Like