ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ 22 ਜੂਨ (ਐੱਸ.ਪੀ.ਐਨ ਬਿਊਰੋ) – ਬੀਤੀ ਸ਼ਾਮ ਨੂੰ ਪਿੰਡ ਲਾਲਕਾ ਨਗਰ (ਛਾਪਾ ਰਾਮ ਸਿੰਘ) ਦੇ ਇੱਕ ਨੌਜਵਾਨ ਹਰਪ੍ਰੀਤ ਸਿੰਘ ਉਰਫ ਲੱਲੋ ਪੁੱਤਰ ਗੁਰਦੀਪ ਸਿੰਘ ਨੂੰ ਕੁਝ ਬੰਦਿਆਂ ਨੇ ਐਮਬੀਐਸ ਰਿਜੋਰਟ ਦੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਕੱਤਰਤ ਜਾਣਕਾਰੀ ਅਨੁਸਾਰ ਮ੍ਰਿਤਕ ਹਰਪ੍ਰੀਤ ਸਿੰਘ ਹੁਰਾਂ ਦਾ ਇੱਕ ਪਲਾਟ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲਦਾ ਸੀ ਅਤੇ ਇਹ ਝਗੜਾ ਹੀ ਕਤਲ ਦਾ ਕਾਰਨ ਦੱਸਿਆ ਜਾ ਰਿਹਾ ਹੈ, ਗੋਲੀਆਂ ਵੱਜਣ ਤੋਂ ਬਾਅਦ ਹਰਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਸ ਵਾਰਦਾਤ ਦੇ ਸਬੰਧ ਵਿੱਚ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮ੍ਰਿਤਕ ਹਰਪ੍ਰੀਤ ਸਿੰਘ ਦਾ ਅੰਤਮ ਸੰਸਕਾਰ ਪਿੰਡ ਦੀ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਕਤਲ ਕਾਰਨ ਇਲਾਕੇ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ ਕਿਉਂਕਿ ਇਸੇ ਹੀ ਮਹਿਤਾ ਰੋਡ ਤੇ ਦੋ ਕੁ ਦਿਨ ਪਹਿਲਾਂ ਇੱਕ ਹੋਰ ਪਿੰਡ ਦੇ ਸਾਬਕਾ ਸਰਪੰਚ ਨੂੰ ਕੁਝ ਲੋਕਾਂ ਵੱਲੋਂ ਘੇਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਸੀ।

You May Also Like