ਕੈਨੇਡਾ ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਸਰੀ, 28 ਜੂਨ (ਐੱਸ.ਪੀ.ਐਨ ਬਿਊਰੋ) – ਪੰਜਾਬ ਤੋਂ ਲਗਾਤਾਰ ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਤਲਾਸ਼ ਲਈ ਵਿਦੇਸ਼ਾਂ ਵੱਲ ਜਾ ਰਹੇ ਹਨ। ਓਥੇ ਇਨ੍ਹਾਂ ਨੌਜਵਾਨਾਂ ਨਾਲ ਅਜਿਹੇ ਹਾਦਸੇ ਵਾਪਰ ਰਹੇ ਹਨ ਕਿ ਕਿਸੇ ਨੇ ਸੋਚਿਆਂ ਵੀ ਨਹੀਂ ਹੁੰਦਾ। ਵਿਦੇਸ਼ਾਂ ‘ਚ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹੀ ਹੀ ਇਕ ਮੰਦਭਾਗੀ ਸਾਹਮਣੇ ਆਈ ਹੈ ਕਿ ਰੋਜ਼ੀ ਰੋਟੀ ਲਈ ਕੈਨੇਡਾ ਗਏ 2 ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਗਈਆਂ ਹਨ।

ਇਹ ਵੀ ਖਬਰ ਪੜੋ : — ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੈੱਡ ਕਾਂਸਟੇਬਲ ਨੂੰ ਰੰਗੇ ਹੱਥੀਂ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸਰੀ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ 19 ਸਾਲਾ ਨੌਜਵਾਨ ਸਚਿਨ ਸਚਦੇਵਾ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਵਾਲਾ ਦੇ 25 ਸਾਲਾ ਨੌਜਵਾਨ ਚਰਨਪ੍ਰੀਤ ਸਿੰਘ ਢਿੱਲੋਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।

ਮ੍ਰਿਤਕ ਸਚਿਨ ਸਚਦੇਵਾ ਪੁੱਤਰ ਸੰਜੀਵ ਸਚਦੇਵਾ ਚਾਰ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਿਆ ਸੀ। ਜਿਸਦੀ ਸੜਕ ਹਾਦਸੇ ਦੌਰਾਨ ਦੌਰਾਨ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦੇ ਹੀ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਤੋਂ ਇਲਾਵਾ ਚਰਨਪ੍ਰੀਤ ਸਿੰਘ ਢਿੱਲੋਂ10 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਿਆ ਸੀ। ਜਿੱਥੇ ਗੱਡੀਆਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਹੈ।

You May Also Like