ਗੁਰਦਾਸਪੁਰ, 4 ਜੁਲਾਈ (ਐੱਸ.ਪੀ.ਐਨ ਬਿਊਰੋ) – ਅਰਮੀਨੀਆ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ 20 ਸਾਲਾਂ ਗੁਰਬਾਜ ਸਿੰਘ ਵਾਸੀ ਪਿੰਡ ਸਰਫਕੋਟ ਜਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁੱਤਰ ਦੇ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬਾਜ ਸਿੰਘ 7 ਮਹੀਨੇ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਅਰਮੀਨੀਆ ਗਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਅ ਅਰਮੀਨੀਆ ਵਿਚ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਇਸ ਦੁੱਖ ਦੀ ਘੜੀ ’ਚ ਗੁਰਬਾਜ ਦੀ ਮ੍ਰਿਤਕ ਦੇਹ ਭਾਈ ਘਨਈਆ ਹੋਮੇਨੂੰਟੇਰਨ ਐਂਡ ਯੂਕੇ ਵਲੋਂ ਕਰੀਬ 3.50 ਲੱਖ ਰੁਪਏ ਖਰਚ ਕਰਕੇ ਉਸਦੇ ਪਿੰਡ ਸਰਫਕੋਟ ਲਿਆਂਦੀ ਜਾ ਰਹੀ ਹੈ।
7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
