ਮਾਨਸਾ, 6 ਜੁਲਾਈ (ਐੱਸ.ਪੀ.ਐਨ ਬਿਊਰੋ) – ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਦੋ ਮਹੀਨੇ ਪਹਿਲਾਂ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਬੇਟੀ ਨੂੰ ਕੈਨੇਡਾ ਭੇਜਿਆ ਸੀ। ਬੇਟੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਪਣੀ ਬੇਟੀ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ‘ਚ ਹੈ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਦੀ ਲਾਸ਼ ਭਾਰਤ ਲਿਆ ਕੇ ਉਨ੍ਹਾਂ ਨੂੰ ਸੌਂਪੀ ਜਾਵੇ ਤਾਂ ਜੋ ਉਹ ਆਪਣੀ ਬੇਟੀ ਨੂੰ ਆਖਰੀ ਵਾਰ ਦੇਖ ਸਕਣ।
ਮਾਨਸਾ ਜ਼ਿਲ੍ਹੇ ਦੇ ਪਿੰਡ ਬਰੇ ਦੇ ਕਿਸਾਨ ਮਿੱਠੂ ਸਿੰਘ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਬੇਟੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਕੈਨੇਡਾ ਭੇਜ ਦਿੱਤਾ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿੱਠੂ ਸਿੰਘ ਨੇ ਦੱਸਿਆ ਕਿ ਉਹ ਦੋ ਏਕੜ ਜ਼ਮੀਨ ਦਾ ਮਾਲਕ ਹੈ ਅਤੇ ਉਸ ਨੇ ਇਕ ਏਕੜ ਜ਼ਮੀਨ ਵੇਚ ਕੇ 26 ਲੱਖ ਰੁਪਏ ਲਗਾ ਕੇ ਆਪਣੀ ਲੜਕੀ ਨੂੰ ਕੈਨੇਡਾ ਭੇਜਿਆ ਸੀ। ਹੁਣ ਉਸ ਨੂੰ ਉਥੋਂ ਫ਼ੋਨ ਆਇਆ ਕਿ ਉਸ ਦੀ ਲੜਕੀ ਦੀ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।