ਅੰਮ੍ਰਿਤਸਰ 11 ਜੁਲਾਈ (ਐੱਸ.ਪੀ.ਐਨ ਬਿਊਰੋ) – ਸਿਹਤ ਵਿਭਾਗ ਤਰਨਤਾਰਨ ਵਿਖੇ ਸਟੇਟ ਟੀਮ ਵਲੋਂ ਸਿਹਤ ਸੁਵੀਧਾਵਾਂ ਦਾ ਨਿਰੀਖਣ ਕੀਤਾ ਗਿਆ। ਇਸ ਟੀਮ ਦੀ ਅਗਵਾਹੀ ਡਾ ਰਾਜੇਸ਼ ਭਾਸਕਰ ੳਤੇ ਡਾ ਗੁਰਮਨ ਸਿੰਘ ਵਲੋਂ ਕੀਤੀ ਗਈ। ਇਸ ਦੌਰਾਣ ਟੀਮ ਵਲੋਂ ਸਪੋਟਿਵ ਸੁਪਰਵਿਜਨ ਦੌਰਾਣ ਸਿਵਲ ਹਸਪਤਾਲ ਤਰਨਤਾਰਨ ਵਿਖੇ ਐਮਰਜੈਂਸੀ ਸੇਵਾਵਾਂ, ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਵਾਰਡਾਂ ਦੀ ਜਾਂਚ ਕੀਤੀ ਗਈ। ਇਸ ਦੌਰਾਣ ਐਮਰਜੈਂਸੀ ਵਿਭਾਗ, ਇੰਡੋਰ ਵਾਰਡਾਂ ਵਿਚ ਮਰੀਜਾਂ ਕੋਲੋ ਵੀ ਪੁਛ-ਗਿਛ ਕੀਤੀ ਗਈ ਅਤੇ ਸੰਬਧਤ ਸਟਾਫ ਨੂੰ ਮੌਕੇ ਤੇ ਹੋਰ ਬੇਹਤਰ ਸੇਵਾਵਾਂ ਦੇਣ ਸੰਬਧੀ ਹਿਦਾਇਤਾਂ ਦਿੱਤੀਆਂ ਗਈਆ।
ਇਸ ਉਪਰੰਤ ਉਹਨਾਂ ਵਲੋਂ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਿਵਲ ਹਸਪਤਾਲ ਦੇ ਸਮੂਹ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਸਟਾਫ ਨੂੰ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਜਿਲਾ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀ ਬਾਲਾ, ਜਿਲਾ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਜਿਲਾ ਸੀਨੀਅਰ ਮੈਡੀਕਲ ਅਫਸਰ ਡਾ ਰਮਨਦੀਪ ਸਿੰਘ ਪੱਡਾ, ਡੀ.ਟੀ.ਅ. ਡਾ ਰਾਜਬੀਰ ਸਿੰਘ, ਡਾ ਸਿਮਰਨ ਕੌਰ, ਡਾ ਅਮਨਦੀਪ ਸਿੰਘ, ਡਾ ਰਨਦੀਪ ਸਿੰਘ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਸੁਰੇਸ਼ ਮੌਂਗਾ, ਲਵਲੀਨ ਕੌਰ, ਆਰੂਸ਼ ਭੱਲਾ ਸਮੇਤ ਸਮੂਹ ਮੈਡੀਕਲ ਅਫਸਰ ਹਾਜਰ ਸਨ।