ਬਾਬਾ ਬਕਾਲਾ ਸਾਹਿਬ ਦੇ ਪਿੰਡ ਖਲਚੀਆਂ-ਮੁੱਛਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ

ਬਾਬਾ ਬਕਾਲਾ, 29 ਜੁਲਾਈ (ਐੱਸ.ਪੀ.ਐਨ ਬਿਊਰੋ) – ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਖਲਚੀਆਂ-ਮੁੱਛਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤੀਜਾ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਖਬਰ ਪੜੋ : — ਗੁਰੂ ਘਰਾਂ ‘ਤੇ ਕੇਸਰੀ ਦੀ ਥਾਂ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ

ਅੰਮ੍ਰਿਤਸਰ ਤੋਂ ਤਿੰਨ ਨੌਜਵਾਨ ਐਤਵਾਰ ਸਵੇਰੇ ਕਰੀਬ 10-11 ਵਜੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਆਪਣੀ ਕਾਰ ਵਿੱਚ ਵਾਪਸ ਆ ਰਹੇ ਸਨ ਕਿ ਖਲਚੀਆਂ ਦੇ ਪਿੰਡ ਮੁੱਛਲ ਨੇੜੇ ਸੜਕ ‘ਤੇ ਉਨ੍ਹਾਂ ਦੀ ਕਾਰ ਦਾ ਸਟੇਅਰਿੰਗ ਬੇਕਾਬੂ ਹੋ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਵਿੱਚ ਤਿੰਨੋਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚ ਰਾਮ ਵਡੇਰਾ ਪੁੱਤਰ ਰਣਜੀਤ ਵਡੇਰਾ ਤੇ ਮਨੀਸ਼ ਲੋਹੀਆ ਪੁੱਤਰ ਪ੍ਰਵੀਨ ਲੋਹੀਆ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

You May Also Like