ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਤਾਨਾਸ਼ਾਹੀ ਦੇ ਖਿਲਾਫ ਲੋਕਤੰਤਰ ਦੀ ਜਿੱਤ : ਜਸਪ੍ਰੀਤ ਸਿੰਘ

ਅੰਮ੍ਰਿਤਸਰ, 14 ਸਤੰਬਰ (ਐੱਸ.ਪੀ.ਐਨ ਬਿਊਰੋ) – ਜਦੋਂ ਵੀ ਕਿਸੇ ਨੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਨਾ ਇੱਕ ਦਿਨ ਸੱਚ ਸਾਹਮਣੇ ਆ ਹੀ ਜਾਂਦਾ ਹੈ ਅਤੇ ਝੂਠ ਬੋਲਣ ਵਾਲਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਨ੍ਹਾਂ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਲੰਮਾ ਸਮਾਂ ਜੇਲ੍ਹ ਵਿੱਚ ਰੱਖਿਆ ਉਹ ਸਮਝ ਗਏ ਹੋਣਗੇ ਕਿ ਜਿਸ ਦੇ ਨਾਲ ਰੱਬ ਹੈ ਉਹ ਕਦੇ ਹਾਰਦਾ ਨਹੀਂ ਇਹਨਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝਾ ਕੀਤਾ।

ਇਹ ਵੀ ਖਬਰ ਪੜੋ : — ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦੀ ਗਿਣਤੀ ਵਿਚ ਹੋਇਆ ਵਾਧਾ : ਡਾ ਕਿਰਨਦੀਪ ਕੌਰ

ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਵਿਅਕਤੀ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਪਰ ਜਦੋਂ ਵੀ ਕੇਜਰੀਵਾਲ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ ਤਾਂ ਉਹ ਮਜ਼ਬੂਤ ਹੋ ਕੇ ਸਾਹਮਣੇ ਆਏ ਨੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਅਜਿਹੇ ਵਿਅਕਤੀ ਹਨ ਜਿਨ੍ਹਾਂ ਦਾ ਇੱਕੋ ਇੱਕ ਉਦੇਸ਼ ਜਨਤਾ ਦੀ ਸੇਵਾ ਕਰਨਾ ਹੈ ਅਤੇ ਭਾਵੇਂ ਦਿੱਲੀ ਦੀ ਕੇਂਦਰ ਸਰਕਾਰ ਉਨ੍ਹਾਂ ਦੀ ਸੋਚ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਕਦੇ ਵੀ ਕਾਮਯਾਬ ਨਹੀਂ ਹੋਣਗੇ।

You May Also Like