ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਸਪਰੇਅ ਅਤੇ ਜਾਗਰੂਕਤਾ ਗਤੀਵਿਧੀਆਂ

ਅੰਮ੍ਰਿਤਸਰ, 17 ਸਤੰਬਰ (ਐੱਸ.ਪੀ.ਐਨ ਬਿਊਰੋ) – ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਮਾਰਕਫੈਡ, ਐਲ.ਆਈ.ਸੀ. ਦਫਤਰਾਂ, ਖੇਤੀਬਾੜੀ ਵਿਭਾਗ ਦੇ ਦਫਤਰਾਂ ਅਤੇ ਪਾਵਰ ਕਾਮ ਖਾਸਾ ਵਿਖੇ ਬ੍ਰੀਡਿੰਗ ਚੈਕਿੰਗ, ਸਪਰੇਅ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਮੋਕੇ ਸਿਵਲ ਸਰਜਨ ਡਾ ਕਿਰਨ ਦੀਪ ਕੌਰ ਵਲੋਂ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਮੱਖ ਰੱਖਦਿਆ ਜਾਗਰੂਕਤਾ ਗਤੀਵਿਧੀਆਂ ਅਰੰਭ ਕਰ ਦੇਣ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ। ਉਹਨਾਂ ਕਿਹਾ ਕਿ ਡੇਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਅਤੇ ਕਿਤੇ ਵੀ ਪਾਣੀ ਇਕੱਠਾ ਨਾਂ ਹੋਣ ਦਿੱਤਾ ਜਾਵੇ, ਇਸ ਲਈ ਇਹ ਜਰੂਰੀ ਹੈ ਕਿ ਸਾਰੇ ਵਿਭਾਗ ਮਿਲ ਕੇ ਆਪਣੇ-ਆਪਣੇ ਅਧਿਕਾਰ ਖੇਤਰ ਅੰਦਰ ਡੇਂਗੂ ਬਾਰੇ ਸਰਕਾਰੀ ਗਾਈਡ-ਲਾਈਨਾਂ ਦੀ ਪਾਲਣਾਂ ਯਕੀਨੀ ਬਣਾਓਣ ਅਤੇ ਡੇਂਗੂ ਸੰਬਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਓਣ।

You May Also Like