ਫ਼ਿਰੋਜ਼ਪੁਰ ਚ ਮੋਟਰਸਾਈਕਲ ਤੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਤ

ਫਿਰੋਜ਼ਪੁਰ, 18 ਸਤੰਬਰ (ਐੱਸ.ਪੀ.ਐਨ ਬਿਊਰੋ) – ਫ਼ਿਰੋਜ਼ਪੁਰ ਤੋਂ ਇਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਸਵੇਰੇ 4 ਵਜੇ ਨਜ਼ਦੀਕੀ ਪਿੰਡ ਤਰ੍ਹਾਂ ਵਾਲਾ ਵਿਖੇ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਿਕ ਮੋਟਰਸਾਈਕਲ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋ ਗਈ।ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨਦੀ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਕਰਨਦੀਪ ਸਿੰਘ ਪੁੱਤਰ ਸੁੱਖਾ ਸਿੰਘ ਆਪਣੇ ਦੋਸਤ ਕਰਮਜੀਤ ਪੁੱਤਰ ਲਖਵਿੰਦਰ ਸਿੰਘ ਨਾਲ ਸਵੇਰੇ ਤੜਕੇ ਨੇੜਲੇ ਪਿੰਡ ਛਾਂਗਾ ਖ਼ੁਰਦ ਵਿਖੇ ਗੁ. ਨਾਨਕਸਰ ਠਾਠ ਤੋਂ ਸੰਪਟ ਪਾਠ ‘ਚ ਹਾਜ਼ਰੀ ਭਰ ਕੇ ਘਰ ਵਾਪਸ ਆ ਰਿਹਾ ਸੀ ਕਿ ਸਾਹਮਣਿਓਂ ਆਉਂਦੀ ਹੋਈ ਰੇਤਾ ਦੀ ਟਰਾਲੀ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਕਰਨਦੀਪ (19) ਪੁੱਤਰ ਸੁੱਖਾ ਸਿੰਘ ਦੀ ਮੌਕੇ ਉਤੇ ਮੌਤ ਹੋ ਗਈ ਜਦਕਿ ਇਸ ਦਾ ਦੂਜਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ 19 ਸਾਲਾ ਨੌਜਵਾਨ ਕਰਨਦੀਪ ਸਿੰਘ ਦੋ ਭੈਣਾਂ ਦਾ ਇਕਲੌਤਾ ਅਤੇ ਛੋਟਾ ਭਰਾ ਸੀ।

You May Also Like