ਡੇਰਾ ਬਾਬਾ ਨਾਨਕ ‘ਚ 18 ਸਾਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਡੇਰਾ ਬਾਬਾ ਨਾਨਕ, 2 ਅਕਤੂਬਰ (ਐੱਸ.ਪੀ.ਐਨ ਬਿਊਰੋ) – ਡੇਰਾ ਬਾਬਾ ਨਾਨਕ ‘ਚ ਕਰੀਬ 7 ਤੋਂ 8 ਹਮਲਾਵਰਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਮੰਗਲਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ‘ਚ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਹਰਦੀਪ ਸਿੰਘ ਨੂੰ ਕਿਸੇ ਦਾ ਫੋਨ ਆਇਆ ਸੀ ਤੇ ਉਸ ਨੂੰ ਦਾਣਾ ਮੰਡੀ ‘ਚ ਬੁਲਾਇਆ ਸੀ, ਜਿਸ ਤੋਂ ਬਾਅਦ ਉਹ ਚਲਾ ਗਿਆ। ਜਿੱਥੇ ਉਸ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾ ਬਾਬਾ ਨਾਨਕ ਪੁਲਿਸ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ (18) ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ।

ਇਹ ਵੀ ਖਬਰ ਪੜੋ : — ਇਟਲੀ ਚ ਸੜਕ ਹਾਦਸੇ ਦੌਰਾਨ ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਮੌਤ

ਡੇਰਾ ਬਾਬਾ ਨਾਨਕ ਦੇ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੰਗਲਵਾਰ ਨੂੰ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਦੋਵਾਂ ਧਿਰਾਂ ਵਿਚਾਲੇ ਲੜਾਈ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਮ੍ਰਿਤਕ ਹਰਦੀਪ ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨ ਲਏ ਜਾ ਰਹੇ ਹਨ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

You May Also Like