ਤਰਨਤਾਰਨ ਚ ਆਪ’ ਸਮਰਥਕ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 7 ਅਕਤੂਬਰ (ਐੱਸ.ਪੀ.ਐਨ ਬਿਊਰੋ) – ਪੰਚਾਇਤੀ ਚੋਣਾਂ ਵਿਚਾਲੇ ਤਰਨਤਾਰਨ ਦੇ ਹਲਕਾ ਪੱਟੀ ‘ਚ ਦਿਨ ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਜਿਥੇ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਆਪ ਆਗੂ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦ ਉਹ ਬਲਾਕ ਦਫਤਰ ਪੱਟੀ ਤੋਂ ਸਾਥੀਆਂ ਸਮੇਤ ਆਪਣੇ ਪਿੰਡ ਨੂੰ ਜਾ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸ.ਸੀ. ਸਰਪੰਚ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ, ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੀ। ਇਸ ਦੌਰਾਨ ਜਦੋਂ ਰਾਜਵਿੰਦਰ ਸਿੰਘ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

You May Also Like