ਪਟਿਆਲਾ: ਮਾਮੂਲੀ ਝਗੜੇ ਨੂੰ ਲੈ ਕੇ ਭਰਾ ਵੱਲੋਂ ਭਰਾ ਦਾ ਕਤਲ

ਪਟਿਆਲਾ, 1 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਟਿਆਲਾ ਦੇ ਹਲਕਾ ਸਨੌਰ ਦੇ ਦੀਵਾਨ ਵਾਲਾ ਪਿੰਡ ਵਿਚ ਮੂਲੀ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ ਤੇ ਇਸ ਤੋਂ ਬਾਅਦ ਭਰਾ ਨੇ ਹੀ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਵਿਅਕਤੀ ਦਾ ਨਾਮ ਅਮਰੀਕ ਸਿੰਘ ਹੈ ਜਿਸ ਦਾ ਕਤਲ ਉਸ ਦੇ ਭਰਾ ਵੱਲੋਂ ਹੀ ਚਾਕੂ ਮਾਰ ਕੇ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀਆਂ 3 ਧੀਆਂ ਹਨ ਅਤੇ ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਮੈਂਬਰ ਸੀ।

ਅਮਰੀਕ ਸਿੰਘ ਅਤੇ ਉਸ ਦੇ ਭਰਾ ਵਿਚਾਲੇ ਅਕਸਰ ਕੁੱਤੇ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ ਅਤੇ ਉਸ ਕੁੱਤੇ ਤੋਂ ਅਮਰੀਕ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਸੀ। ਇਹ ਝਗੜਾ ਇੰਨਾ ਵੱਧ ਗਿਆ ਕਿ ਬੀਤੇ ਦਿਨੀਂ ਅਮਰੀਕ ਦੇ ਭਰਾ ਨੇ ਉਸ ਦੇ ਘਰ ਦੀ ਪਹਿਲਾਂ ਬਿਜਲੀ ਦੀ ਤਾਰ ਕੱਟ ਦਿੱਤੀ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਮੁੜ ਤਕਰਾਰ ਹੋਈ ਅਤੇ ਫਿਰ ਅਮਰੀਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

ਦੂਜੇ ਪਾਸੇ ਥਾਣਾ ਸਨੌਰ ਦੀ ਐੱਸ. ਐੱਚ. ਓ. ਪਰੀਆਂਸ਼ੂ ਸਿੰਘ ਨੇ ਦੱਸਿਆ ਕਿ ਅਸੀਂ ਦੋਸ਼ੀਆਂ ਖ਼ਿਲਾਫ਼ ਧਾਰਾ 302, 307 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਵੀ ਹੋ ਚੁੱਕੀ ਹੈ। ਇਸ ਵਾਰਦਾਤ ਵਿਚ ਕੁੱਲ 5 ਵਿਕਤੀ ਜ਼ਖਮੀ ਹੋਏ ਹਨ। ਇਸ ਝਗੜੇ ’ਚ ਅਮਰੀਕ ਸਿੰਘ ਦੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ ਸੀ। ਵਾਰਦਾਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹੈ। ਮ੍ਰਿਤਕ ਦੇ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

You May Also Like