ਅੰਮ੍ਰਿਤਸਰ ਦੇ ਪਿੰਡ ਜੇਠੂਵਾਲ ਚ ਇਕ ਨੌਜਵਾਨ ਦੀ ਹੱਤਿਆ

ਅੰਮ੍ਰਿਤਸਰ, 3 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਦੇ ਜੇਠੂਵਾਲ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਛਾਣ 36 ਸਾਲਾ ਬਿਕਰਮ ਸਿੰਘ ਵਜੋਂ ਹੋਈ।  ਬਿਕਰਮ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਤੇ ਪਿੰਡ ਦੇ ਲੋਕਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਕਤਲ ਦੇ ਦੋਸ਼ੀ ਕੁਲਦੀਪ ਸਿੰਘ ਕਾਲੂ ਤੇ ਗੁਲਜਾਰੀ ਨਾਂ ਦੇ ਨੌਜਵਾਨ ਦੀ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ।

ਉਸ ਸਮੇਂ ਬਿਕਰਮ ਸਿੰਘ ਤੇ ਕੁਝ ਪਿੰਡ ਵਾਸੀਆਂ ਨੇ ਇਨ੍ਹਾਂ ਦਾ ਰਾਜ਼ੀਨਾਮਾ ਕਰਵਾ ਦਿੱਤਾ ਤੇ ਰਾਤ ਨੂੰ ਸਾਢੇ ਸੱਤ ਵਜੇ ਦੇ ਕਰੀਬ ਕਾਲੂ ਤੇ ਉਸ ਦੇ ਨਾਲ ਆਏ ਦੋ-ਤਿੰਨ ਹੋਰ ਨੌਜਵਾਨਾਂ ਨੇ ਬਿਕਰਮ ਸਿੰਘ ਨੂੰ ਫ਼ੜ ਕੇ ਉਸ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ। ਇਸ ਹਮਲੇ ’ਚ ਉਸ ਦੀ ਗਰਦਨ ਧੜ ਤੋਂ ਅਲੱਗ ਹੋ ਗਈ, ਜਿਸ ਕਾਰਨ ਉਹ ਮੌਕੇ ’ਤੇ ਹੀ ਦਮ ਤੋੜ ਗਿਆ। ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਤੇ ਦੋਸ਼ੀਆਂ ਦੇ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

You May Also Like