ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆਂ ਸਿਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚੋਂ ਹੀ ਪੰਜਾਬ ਦਾ ਭਵਿੱਖ ਨਿਕਲਣਾ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਬੱਚਿਆਂ ਨੂੰ ਚੰਗੀ ਸਿਖਿਆ ਮੁਹੱਈਆ ਕਰਵਾਈਏ। ਸ੍ਰ ਈ:ਟੀ:ਓ ਨੇ ਦੱਸਿਆ ਕਿ ਸੂਬੇ ਭਰ ਵਿੱਚ ਸਰਕਾਰ ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਰਹੀ ਹੈ। ਸ੍ਰ ਈ:ਟੀ:ਓ ਨੇ ਕਿਹਾ ਕਿ ਸਾਡੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ ਅਤੇ ਉਹ ਦਿਨ ਦੂਰ ਨਹੀਂ ਜਦ ਲੋਕ ਨਿੱਜੀ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਨੂੰ ਤਰਜੀਹ ਦੇਣਗੇ। ਇਸ ਮੌਕੇ ਚੇਅਰਮੈਨ ਡਾ: ਗੁਰਵਿੰਦਰ ਸਿੰਘ ਮਾਰੀਕਟ ਕਮੇਟੀ ਮਹਿਤਾ, ਪ੍ਰਿੰਸੀਪਲ ਸ੍ਰੀ ਰਜਨੀਸ਼, ਸ੍ਰੀ ਅਜੈ ਗਾਂਧੀ, ਸ੍ਰ ਗੁਰਵਿੰਦਰ ਬੱਲ, ਸਰਪੰਚ ਮਨਦੀਪ ਸੋਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਵਰਕਰ ਹਾਜਰ ਸਨ।
ਈ.ਟੀ.ਓ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦੀ ਚਾਰ ਦੀਵਾਰੀ ਦਾ ਰੱਖਿਆ ਗਿਆ ਨੀਂਹ ਪੱਥਰ

ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ – ਈ.ਟੀ.ਓ
ਅੰਮ੍ਰਿਤਸਰ, 4 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿਖਿਆ ਨੂੰ ਲੈ ਕੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਦਾ ਹੈ ਅਤੇ ਇਸੇ ਹੀ ਲੜੀ ਤਹਿਤ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਖੋਲੇ ਹਨ ਤੇ ਬੱਚਿਆਂ ਨੂੰ ਵਧੀਆ ਸਿਖਿਆ ਦੇਣ ਲਈ ਸਕੂਲ ਆਫ ਐਮੀਨੈਂਸ ਖੋਲੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦੀ 13 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਖਿਆ ਪੱਖੋਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣਾ ਹੈ ਤੇ ਇਸ ਮੰਤਵ ਲਈ ਖਾਲੀ ਪਈਆਂ ਸਕੂਲ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਪੁਰ ਕੀਤਾ ਜਾ ਰਿਹਾ ਹੈ।