ਅੰਮ੍ਰਿਤਸਰ 4 ਸਤੰਬਰ (ਰਾਜੇਸ਼ ਡੈਨੀ) – ਖੇਡ ਵਿਭਾਗ, ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਨੇ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 8 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ, ਵਾਲੀਬਾਲ ਸੂਟਿੰਗ, ਰੱਸਾਕਸੀ) ਕਰਵਾਈਆ ਜਾ ਰਹੀਆਂ ਹਨ।
ਬਲਾਕ ਅਜਨਾਲਾ ਵਿੱਚ ਬਲਾਕ ਪੱਧਰ ਟੂਰਨਾਂਮੈਂਟ ਕੀਰਤਨ ਦਰਬਾਰ ਸੋਸਾਇਟੀ ਗਰਾਊਂਡ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਏ ਗਏ । ਬਲਾਕ ਅਜਨਾਲਾ ਵਿੱਚ ਲਗਭਗ 450 ਖਿਡਾਰੀਆਂ ਨੇ ਭਾਗ ਲਿਆ। ਗੇਮ ਰੱਸਾਕਸੀ ਦੇ ਅੰ-21 ਉਮਰ ਵਰਗ ਲੜਕੀਆਂ ਦੇ ਮੁਕਾਬਲੇ ਵਿੱਚ ਸੀ:ਸ:ਸ:ਸ:ਕੰਨਿਆ ਅਜਨਾਲਾ ਨੇ ਪਹਿਲਾ ਸਥਾਨ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਨੈਸ਼ਨਲ ਸਟਾਈਲ ਦੇ 21 ਲੜਕਿਆਂ ਦੇ ਮੁਕਾਬਲੇ ਵਿੱਚ ਬਾਬਾ ਗੱਮਚੱਕ ਪਿੰਡ ਬੱਲੜਵਾਲ ਨੇ ਪਹਿਲਾ ਸਥਾਨ ਅਤੇ ਜੀ.ਆਰ.ਡੀ ਸੀ:ਸੈ ਸ ਅਜਨਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਐਥਲੈਟਿਕਸ ਵਿੱਚ ਅੰ-21 ਲੜਕਿਆਂ ਦੀ 400 ਮੀਟਰ ਦੌੜ ਵਿੱਚ ਸੁਖਵਿੰਦਰ ਸਿੰਘ ਨੇ ਪਹਿਲਾ, ਸੋਨੀ ਸਿੰਘ ਦੂਜਾ ਅਤੇ ਨਵਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 10,000 ਮੀਟਰ ਦੌੜ ਵਿੱਚ ਸ਼ਮਸ਼ੇਰ ਸਿੰਘ ਨੇ ਪਹਿਲਾ ਸਥਾਨ ਅਤੇ ਸਤਨਾਮ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 1500 ਮੀਟਰ ਦੌੜ ਵਿੱਚ ਜੀਵਨ ਸਿੰਘ ਨੇ ਪਹਿਲਾ ਸਥਾਨ ਅਤੇ ਜਸਵੰਤ ਸਿੰਘ ਨੇ ਦੂਜਾ ਸਥਾਨ ਅਤੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਦੇ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਸ:ਸ:ਸ:ਸਕੂਲ ਵਿਛੋਆ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸਕੂਲ ਸੁਧਾਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਅਟਾਰੀ ਵਿੱਚ ਓਲੰਪੀਅਨ ਸ਼ਮਸ਼ੇਰ ਸਿੰਘ ਸ:ਸੀ:ਸੈ:ਸਕੂਲ ਅਟਾਰੀ ਵਿਖੇ ਬਲਾਕ ਪੱਧਰ ਟੂਰਨਾਂਮੈਂਟ ਕਰਵਾਇਆ ਗਿਆ। ਬਲਾਕ ਅਟਾਰੀ ਵਿੱਚ ਲਗਭਗ 125 ਖਿਡਾਰੀਆਂ ਨੇ ਭਾਗ ਲਿਆ। ਗੇਮ ਫੁੱਟਬਾਲ ਦੇ ਅੰ-21 ਲੜਕਿਆਂ ਦੇ ਮੁਕਾਬਲੇ ਸ:ਸ:ਸ:ਸ:ਬੋਹੜੂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਦੇ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਦਾਉਕੇ ਕੱਲਬ ਨੇ ਪਹਿਲਾ ਸਥਾਨ ਕੀਤਾ। ਗੇਮ ਵਾਲੀਬਾਲ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਦਾਉਕੇ ਕੱਲਬ ਨੇ ਪਹਿਲਾ ਸਥਾਨ ਅਤੇ ਬੀ.ਜੀ.ਐਸ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਐਥਲੈਟਿਕਸ ਵਿੱਚ ਅੰ-21 ਉਮਰ ਵਰਗ ਲੜਕੀਆਂ ਦੀ 800 ਮੀਟਰ ਦੌੜ ਵਿੱਚ ਮੁਸਕਾਨ ਕੌਰ ਨੇ ਪਹਿਲਾ ਸਥਾਨ ਅਤੇ ਸਿਮਰਨਜੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਲੜਕੀਆਂ ਦੀ ਦੌੜ ਵਿੱਚ ਪ੍ਰਦੀਪ ਕੋਰ ਨੇ ਪਹਿਲਾ ਸਥਾਨ, ਗੁਰਕੀਰਤ ਕੌਰ ਨੇ ਦੂਜਾ ਅਤੇ ਕਾਜਲਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਜੰਡਿਆਲਾ ਗੁਰੂ ਵਿੱਚ ਸ:ਸੀ:ਸੈ:ਸਕੂਲ ਬੰਡਾਲਾ ਵਿਖੇ ਬਲਾਕ ਪੱਧਰ ਟੂਰਨਾਂਮੈਂਟ ਕਰਵਾਇਆ ਗਿਆ। ਬਲਾਕ ਜੰਡਿਆਲਾ ਗੁਰੂ ਵਿੱਚ ਲਗਭਗ 342 ਖਿਡਾਰੀਆਂ ਨੇ ਭਾਗ ਲਿਆ। ਗੇਮ ਖੋਹ ਖੋਹ ਦੇ ਅੰ-14 ਲੜਕੀਆਂ ਦੇ ਮੁਕਾਬਲੇ ਵਿੱਚ ਸੇਂਟ ਸੋਲਜਰ ਕਨਵੈਂਟ ਸਕੂਲ ਜੰਡਿਆਲਾ ਗੁਰੂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰ-17 ਉਮਰ ਵਰਗ ਲੜਕੀਆਂ ਦੇ ਮੁਕਾਬਲੇ ਵਿੱਚ ਸੰਤ ਡੇ ਬੋਰਡਿੰਗ ਸੀ:ਸੈ:ਸਕੂਲ ਜੰਡਿਆਲਾ ਗੁਰੂ ਨੇ ਪਹਿਲਾ ਸਥਾਨ ਅਤੇ ਸੇਂਟ ਸੋਲਜਰ ਜੰਡਿਆਲਾਗੁਰੂ ਨੇ ਦੂਜਾ ਸਥਾਨ ਅਤੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-21 ਉਮਰ ਵਰਗ ਲੜਕੀਆਂ ਦੇ ਮੁਕਾਬਲੇ ਵਿੱਚ ਸ਼ਹੀਦ ਅਜਮੇਰ ਸਿੰਘ ਸੀ:ਸੈ:ਸਕੂਲ ਮੱਲੀਆ ਨੇ ਪਹਿਲਾ ਸਥਾਨ ਅਤੇ ਬਾਬਾ ਦੀਪ ਸਿੰਘ ਸੀ:ਸੈ:ਸਕੂਲ ਧਾਰੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਸੇਂਟ ਸੋਲਜਰ ਕਾਨਵੈਂਟ ਸਕੂਲ ਜੰਡਿਆਲਾਗੁਰੂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਰੱਸਾਕਸੀ ਦੇ ਅੰ-14 ਲੜਕੀਆਂ ਦੇ ਮੁਕਾਬਲੇ ਵਿੱਚ ਗੁਰੂ ਅਰਜਨਦੇਵ ਸਕੂਲ ਬੰਡਾਲਾ ਨੇ ਪਹਿਲਾ ਸਥਾਨ ਅਤੇ ਐਸ.ਐਸ.ਈ.ਸੀ ਸਕੂਲ ਜੰਡਿਆਲਾਗੁਰੂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ-17 ਉਮਰ ਵਰਗ ਲੜਕੀਆਂ ਦੇ ਮੁਕਾਬਲੇ ਵਿੱਚ ਗੁਰੂ ਅਰਜਨ ਦੇਵ ਸਕੂਲ ਬੰਡਾਲਾ ਨੇ ਪਹਿਲਾ ਸਥਾਨ ਅਤੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਬਲਾਕ ਹਰਸ਼ਾ ਛੀਨਾ ਵਿੱਚ ਬਲਾਕ ਪੱਧਰ ਟੂਰਨਾਂਮੈਟਂ ਖੇਡ ਸਟੇਡੀਅਮ ਹਰਸ਼ਾ ਛੀਨਾਂ ਅਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ। ਬਲਾਕ ਹਰਸ਼ਾ ਛੀਨਾਂ ਵਿੱਚ ਲਗਭਗ 116 ਖਿਡਾਰੀਆਂ ਨੇ ਭਾਗ ਲਿਆ। ਗੇਮ ਵਾਲੀਬਾਲ ਦੇ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਜਗਦੇਵ ਕਲਾ ਨੇ ਪਹਿਲਾ ਸਥਾਨ ਅਤੇ ਛੀਨਾਂ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋ-ਖੋ ਦੇ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਕਲਗੀਧਰ ਪਬਲਿਕ ਸਕੂਲ ਹਰਸ਼ਾ ਛੀਨਾ ਨੇ ਪਹਿਲਾ ਸਥਾਨ ਅਤੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਫੁੱਟਬਾਲ ਦੇ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਸੰਗਤਪੁਰਾ ਨੇ ਪਹਿਲਾ ਸਥਾਨ ਅਤੇ ਦਵਿੰਦਰਾ ਸਕੂਲ (ਭੱਲਾ ਪਿੰਡ) ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਲੜਕੀਆਂ ਦੇ ਮੁਕਾਬਲੇ ਵਿੱਚ ਦਵਿੰਦਰਾ ਸਕੂਲ ਭੱਲਾ ਪਿੰਡ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਦੇ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਬਲਾਕ ਵੇਰਕਾ ਵਿੱਚ ਬਲਾਕ ਪੱਧਰ ਟੂਰਨਾਂਮੈਂਟ ਖੇਡ ਸਟੇਡੀਅਮ ਮਾਨਾਂਵਾਲਾ ਕਲਾਂ ਵਿਖੇ ਕਰਵਾਏ ਗਏ। ਬਲਾਕ ਵੇਰਕਾ ਵਿੱਚ ਲਗਭਗ 106 ਖਿਡਾਰੀਆਂ ਨੇ ਭਾਗ ਲਿਆ। ਗੇਮ ਕਬੱਡੀ ਸਰਕਲ ਸਟਾਈਲ ਦੇ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਸ:ਸੀ:ਸ:ਸਕੂਲ ਅਜਨਾਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ ਦੇ ਅੰ-21 ਲੜਕੀਆਂ ਦੇ ਮੁਕਾਬਲੇ ਵਿੱਚ ਭਗਤ ਪੂਰਨ ਸਿੰਘ ਆਦਰਸ਼ ਸੀ:ਸੈ:ਮਾਨਾਵਾਲਾ ਕਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਫੁੱਟਬਾਲ ਦੇ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਪਾਲੀਨਵੁਡ ਸਕੂਲ ਨੇ ਪਹਿਲਾ ਸਥਾਨ ਅਤੇ ਵੱਲਾ ਕੱਲਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਵਾਲੀਬਾਲ ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਮਾਨਾਵਾਲਾ ਸਕੂਲ ਪਹਿਲਾ ਸਥਾਨ ਅਤੇ ਮੀਰਾਕੋਟ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਗੇਮ ਐਥਲੈਟਿਕਸ ਅੰ-21 ਲੜਕਿਆਂ ਦੀ 100 ਮੀ: ਵਿੱਚ ਤਜਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਸੁਖਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਦੌੜ ਵਿੱਚ ਸੁਖਵਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 400 ਮੀਟਰ ਦੌੜ ਵਿੱਚ ਤਜਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 1500 ਮੀਟਰ ਦੌੜ ਵਿੱਚ ਦਵਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਗੁਰਪ੍ਰੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।